ਆਮ ਆਦਮੀ ਪਾਰਟੀ ਬਹੁਮਤ ਤੋਂ 4 ਸੀਟਾਂ ਪਿੱਛੇ, ਕੀ ਕਾਂਗਰਸ ਨਾਲ ਕਰੇਗੀ ਗੱਠਜੋੜ?
ਮੇਅਰ ਚੁਣਨ ਲਈ ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦੇ ਹੈ। ਇਸ ਲਈ ਸਥਿਤੀ ਦਿਲਚਸਪ ਹੋ ਗਈ ਹੈ। ਸਵਾਲ ਉੱਠ ਰਹੇ ਹਨ ਕਿ ਕੀ ਆਮ ਆਦਮੀ ਪਾਰਟੀ ਕਾਂਗਰਸ ਨਾਲ ਗੱਠਜੋੜ ਕਰੇਗੀ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ ਪਰ ਉਹ ਬਹੁਮਤ ਹਾਸਲ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ ਹੈ। ਕੁੱਲ 35 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਕੋਲ 14 ਸੀਟਾਂ ਹਨ। ਦੂਜੇ ਨੰਬਰ ਉੱਪਰ ਬੀਜੇਪੀ ਰਹੀ ਹੈ। ਬੀਜੇਪੀ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 8 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ।
ਹੁਣ ਅਹਿਮ ਹੈ ਕਿ ਮੇਅਰ ਚੁਣਨ ਲਈ ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦੇ ਹੈ। ਇਸ ਲਈ ਸਥਿਤੀ ਦਿਲਚਸਪ ਹੋ ਗਈ ਹੈ। ਸਵਾਲ ਉੱਠ ਰਹੇ ਹਨ ਕਿ ਕੀ ਆਮ ਆਦਮੀ ਪਾਰਟੀ ਕਾਂਗਰਸ ਨਾਲ ਗੱਠਜੋੜ ਕਰੇਗੀ ਕਿਉਂਕਿ ਪੰਜਾਬ ਅੰਦਰ ਕਾਂਗਰਸ ਤੇ ਆਪ ਦਾ ਸਖਤ ਟੱਕਰ ਚੱਲ ਰਹੀ ਹੈ।
ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਮਿਲੀ ਬੜ੍ਹਤ ਤੋਂ ਆਮ ਆਦਮੀ ਪਾਰਟੀ ਖੁਸ਼ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਸ ਦਾ ਅਸਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦਿਖਾਈ ਦੇਵੇਗਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਇਹ ਟ੍ਰੇਲਰ ਹੈ ਪਰ ਪੰਜਾਬ ਵਿੱਚ ਪੂਰੀ ਫ਼ਿਲਮ ਅਜੇ ਬਾਕੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।
ਬੀਜੇਪੀ ਨੂੰ ਵੱਡਾ ਝਟਕਾ
ਮੇਅਰ ਰਵੀਕਾਂਤ ਸ਼ਰਮਾ ਨੂੰ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਸਿੰਘ ਨੇ ਹਰਾਇਆ ਹੈ। ਮੇਅਰ ਰਵੀਕਾਂਤ ਸ਼ਰਮਾ ਵਾਰਡ ਨੰ-17 ਤੋਂ 828 ਵੋਟਾਂ ਨਾਲ ਹਾਰ ਗਏ। ਇਸ ਦੇ ਨਾਲ ਹੀ ਸ਼ਹਿਰ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਆਗੂ ਦੇਵੇਸ਼ ਮੋਦਗਿਲ ਵੀ ਆਪਣੀ ਸੀਟ ਤੋਂ ਹਾਰ ਗਏ। ਵਾਰਡ ਨੰ-21 ਵਿੱਚ ਉਹ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਤੋਂ 939 ਵੋਟਾਂ ਨਾਲ ਹਾਰ ਗਏ ਹਨ। ਇਹ ਭਾਜਪਾ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਚੰਗਾ ਦਮ ਵਿਖਾਇਆ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















