Punjab Government: ਸੀਐਮ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ, ਸਿੱਧੂ ਮੂਸੇਵਾਲਾ ਕਤਲ ਕੇਸ 'ਚ ਘਿਰਨ ਮਗਰੋਂ ਮੁੜ ਐਕਸ਼ਨ ਮੋਡ 'ਚ ਸਰਕਾਰ
AAP Punjab: ਮਾਨ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਪਿਛਲੀਆਂ ਚੋਣਾਂ ਵਿੱਚ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ (AAP Punjab) ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇੱਕ ਵਾਰ ਫਿਰ ਤੋਂ ਮਾਨ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਪਿਛਲੀਆਂ ਚੋਣਾਂ ਵਿੱਚ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਜਾਵੇਗਾ।
ਉਧਰ ਸੂਬੇ 'ਚ ਫੇਮਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ 'ਆਪ' ਸਰਕਾਰ ਨੂੰ ਹਰ ਪਾਸਿਓਂ ਘੇਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਏ ਜਾਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅਜੇ ਤੱਕ ਅਸਲ ਕਾਤਲ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਦੇ ਨਾਲ ਹੀ ਸੂਬੇ ਦੇ ਸੰਗਰੂਰ ਸੀਟ 'ਤੇ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਇਸ ਨੂੰ ਡੈਮੇਜ ਕੰਟਰੋਲ ਵਜੋਂ ਦੇਖਿਆ ਜਾ ਰਿਹਾ ਹੈ।
ਔਰਤਾਂ ਲਈ ਦਿੱਤੀ ਗਈ ਗਰੰਟੀ 'ਤੇ ਸਭ ਦੀਆਂ ਨਜ਼ਰਾਂ
ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਐਲਾਨ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦਿੱਤੇ ਜਾਣਗੇ। ਹਾਲਾਂਕਿ ਅਜੇ ਤੱਕ ਇਸ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਇਸ ਸਬੰਧੀ ਕੋਈ ਐਲਾਨ ਕਰ ਸਕਦੇ ਹਨ।
ਹੁਣ ਤੱਕ ਹੋ ਚੁੱਕੇ ਹਨ ਇਹ ਵੱਡੇ ਐਲਾਨ
- ਪੰਜਾਬ 'ਚ 'ਆਪ' ਸਰਕਾਰ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਵੇਗੀ।
- ਪੰਜਾਬ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ ਇਨ੍ਹਾਂ ਚੋਂ ਕੁਝ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।
- 35 ਹਜ਼ਾਰ ਕੱਚੇ ਕਾਮੇ ਪੱਕੇ ਕੀਤੇ ਜਾਣਗੇ। ਹਾਲਾਂਕਿ ਅਜੇ ਤੱਕ ਪਾਲਿਸੀ ਨਹੀਂ ਆਈ ਹੈ।
- ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ।
- ਇਕ ਵਿਧਾਇਕ-ਇਕ ਪੈਨਸ਼ਨ, ਪਰ ਅਜੇ ਤੱਕ ਲਾਗੂ ਨਹੀਂ ਹੋਈ।
- 16 ਹਜ਼ਾਰ ਵਾਰਡ ਅਤੇ ਪਿਂਡ ਕਲੀਨਿਕ। 15 ਅਗਸਤ ਤੋਂ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਸ਼ੁਰੂ ਹੋਣਗੇ।
ਇਹ ਵੀ ਪੜ੍ਹੋ: Rupee at All time Low: ਡਾਲਰ ਦੇ ਮੁਕਾਬਲੇ ਰੁਪਿਆ ਠਹਿ-ਢੇਰੀ, ਰਿਕਾਰਡ ਹੇਠਲੇ ਪੱਧਰ 77.82 'ਤੇ ਪਹੁੰਚਿਆ