'ਆਪ' ਤੇ ਅਕਾਲੀਆਂ ਦਾ ਵਿਧਾਨ ਸਭਾ ਦੇ ਬਾਹਰ ਐਕਸ਼ਨ, ਘੇਰੀ ਕੈਪਟਨ ਸਰਕਾਰ
ਏਬੀਪੀ ਸਾਂਝਾ | 06 Aug 2019 10:41 AM (IST)
ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੈ ਕਿ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਸੁਪਰੀਮ ਕੋਰਟ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਦੂਜੇ ਪਾਸੇ ਆਮ ਆਦਮੀ ਪਾਰਟੀ ਨਸ਼ਿਆਂ ਦੇ ਮੁੱਦਾ 'ਤੇ ਵਿਧਾਨ ਸਭਾ ਇਜਲਾਸ ਬਾਹਰ ਧਰਨਾ ਲਾਇਆ ਤੇ ਕੈਪਟਨ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।
ਚੰਡੀਗੜ੍ਹ: ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀਆਂ ਨੇ ਆਪੋ-ਆਪਣੇ ਮੁੱਦੇ ਲੈ ਕੇ ਬਾਹਰ ਲਗਾਇਆ ਧਰਨਾ। ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੈ ਕਿ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਸੁਪਰੀਮ ਕੋਰਟ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਦੂਜੇ ਪਾਸੇ ਆਮ ਆਦਮੀ ਪਾਰਟੀ ਨਸ਼ਿਆਂ ਦੇ ਮੁੱਦਾ 'ਤੇ ਵਿਧਾਨ ਸਭਾ ਇਜਲਾਸ ਬਾਹਰ ਧਰਨਾ ਲਾਇਆ ਤੇ ਕੈਪਟਨ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਨਾ ਮੰਨਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਦੀ ਬਰਗਾੜੀ ਮਾਮਲੇ ਵਿੱਚ ਨੀਅਤ ਸਾਫ਼ ਨਹੀਂ ਹੈ, ਜਿਸ ਕਰਕੇ ਸਰਕਾਰ ਜਾਂਚ ਦਾ ਅਗਲਾ ਕਦਮ ਨਹੀਂ ਚੁੱਕ ਰਹੀ। ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕਰਦੇ ਹੋਏ ਧਰਨੇ ਦੌਰਾਨ ਅੰਦਰ ਵੜਨ ਦੀ ਵੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਦਰਵਾਜ਼ਾ ਬੰਦ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਲੀਡਰ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਜੇਕਰ ਸਰਕਾਰ ਦੀ ਮਨਸ਼ਾ ਸਾਫ ਹੈ ਤਾਂ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਿਉਂ ਨਹੀਂ ਕਰਵਾ ਲੈਂਦੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹਰ ਰੋਜ਼ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਨਸ਼ੇ ਨੂੰ ਨੱਥ ਪਾਉਣ ਵਿੱਚ ਸਰਕਾਰ ਨਾਕਾਮਯਾਬ ਹੈ। ਪ੍ਰਿੰਸੀਪਲ ਬੁੱਧ ਰਾਮ ਦਾ ਕਹਿਣਾ ਹੈ ਕਿ ਸਰਕਾਰ ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਐੱਸਟੀਐੱਫ ਦੇ ਚੀਫ ਬਦਲੇ ਜਾਂਦੇ ਹਨ ਪਰ ਨਸ਼ੇ ਦੀ ਸਪਲਾਈ ਨਹੀਂ ਟੁੱਟ ਰਹੀ।