Jalandhar News: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨ ਦਿੱਤਾ ਹੈ। 'ਆਪ' ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਉਮੀਦਵਾਰ ਬਣਾਇਆ ਹੈ। ਰਿੰਕੂ ਅਜੇ ਇੱਕ ਦਿਨ ਪਹਿਲਾਂ ਹੀ ਕਾਂਗਰਸੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 






ਇਸ ਮਗਰੋਂ ਹੀ ਚਰਚਾ ਛਿੜ ਗਈ ਸੀ ਕਿ ਸੁਸ਼ੀਲ ਰਿੰਕੂ ਹੀ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਹੋਣਗੇ। ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ ਤੇ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ। ਪਰ ਅੱਜ ਸੁਸ਼ੀਲ ਰਿੰਕੂ ਦੇ ਨਾਂ 'ਤੇ ਮੋਹਰ ਲਾ ਦਿੱਤੀ ਹੈ।


ਦਰਅਸਲ ਸੁਸ਼ੀਲ ਕੁਮਾਰ ਰਿੰਕੂ ਦਾ ਜਲੰਧਰ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਪਹਿਲਾਂ ਹੀ ਪਹਿਲਾਂ ਵੀ ਇੱਕ ਸਰਵੇ ਕਰਵਾਇਆ ਸੀ। ਇਸ ਮਗਰੋਂ ਹੀ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚ ਆਉਣ ਦੀ ਪੇਸ਼ਕਸ਼ ਕੀਤੀ ਗਈ ਸੀ।


10 ਨੂੰ ਵੋਟਿੰਗ, 13 ਨੂੰ ਗਿਣਤੀ


ਜ਼ਿਕਰ ਕਰ ਦਈਏ ਕਿ  ਜਲੰਧਰ 'ਚ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ 'ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਸੰਤੋਖ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਚੋਣ ਕਮਿਸ਼ਨ ਨੇ ਇਸ ਸੀਟ ਲਈ ਉਪ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਹੁਣ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।