ਪੜਚੋਲ ਕਰੋ
Advertisement
ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ (ਰਾਸ਼ਟਰੀ ਜਨਰਲ ਸਕੱਤਰ ਸੰਗਠਨ) ਨਿਯੁਕਤ ਕੀਤਾ ਹੈ। ਉਹ 'ਆਪ' ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਸਥਾਈ ਇਨਵਾਈਟੀ ਵੀ ਰਹਣਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ (ਰਾਸ਼ਟਰੀ ਜਨਰਲ ਸਕੱਤਰ ਸੰਗਠਨ) ਨਿਯੁਕਤ ਕੀਤਾ ਹੈ। ਉਹ 'ਆਪ' ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਸਥਾਈ ਇਨਵਾਈਟੀ ਵੀ ਰਹਣਗੇ। ਇਹ ਐਲਾਨ ਕਰਦਿਆਂ ਆਮ ਆਦਮੀ ਪਾਰਟੀ ਨੇ ਸੰਦੀਪ ਪਾਠਕ ਨੂੰ ਵਧਾਈਆਂ ਦਿੱਤੀਆਂ ਹਨ।
MAJOR ANNOUNCEMENT 📢
— AAP (@AamAadmiParty) December 13, 2022
The party hereby appoints Shri @SandeepPathak04 as the Rashtriya Sangathan Mahamantri (National General Secretary Organisation).
He will also be a Permanent Invitee to the Political Affairs Committee (PAC) of AAP.
Congratulations on your new role! 🎉 pic.twitter.com/Zy0FIQoRXT
ਅਰਵਿੰਦ ਕੇਜਰੀਵਾਲ ਨੇ ਦਿੱਤੀ ਪਾਠਕ ਨੂੰ ਵਧਾਈ
ਪਾਠਕ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਵਿੱਚ ਊਰਜਾ ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗ ਵਿੱਚ ਇੱਕ ਸਹਾਇਕ ਪ੍ਰੋਫੈਸਰ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਪ੍ਰੋਫੈਸਰ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਹ ਵੀ ਪੜ੍ਹੋ : ਕਾਰੋਬਾਰੀ ਨੂੰ ਧਮਕਾ ਕੇ ਫਿਰੋਤੀ ਮੰਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ , ਲੁਧਿਆਣਾ ਪੁਲਿਸ ਨੇ 2 ਨੂੰ ਕੀਤਾ ਗ੍ਰਿਫਤਾਰ
ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਡਾਕਟਰ ਸੰਦੀਪ ਪਾਠਕ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਅਸੀਂ ਦੇਸ਼ ਦੇ ਹਰ ਕੋਨੇ ਵਿੱਚ ਆਪ ਦਾ ਸੰਗਠਨ ਬਣਾਉਣਾ ਹੈ। ਇਹ ਐਲਾਨ 18 ਦਸੰਬਰ ਨੂੰ ਹੋਣ ਵਾਲੀ ‘ਆਪ’ ਦੀ ਕੌਮੀ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਕੀਤਾ ਗਿਆ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸੰਦੀਪ ਪਾਠਕ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪਾਠਕ ਪੰਜਾਬ ਅਤੇ ਗੁਜਰਾਤ ਦੇ ਚੋਣ ਇੰਚਾਰਜ ਸਨ। ਅਰਵਿੰਦ ਕੇਜਰੀਵਾਲ ਦੀ ਪਾਰਟੀ ਵੱਲੋਂ ਪੰਜਾਬ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ‘ਆਪ’ ਵੱਲੋਂ ਰਾਜ ਸਭਾ ਵਿੱਚ ਭੇਜਿਆ ਗਿਆ ਸੀ।ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement