ਜਲੰਧਰ: ਆਮ ਆਦਮੀ ਪਾਰਟੀ ਮੈਦਾਨ ਵਿੱਚ ਡਟ ਗਈ ਹੈ। ਆਉਣ ਵਾਲੀਆਂ ਚੋਣਾਂ ਵਿੱਚ ਮਹਿੰਗੀ ਬਿਜਲੀ ਨੂੰ ਵੱਡਾ ਮੁੱਦਾ ਬਣਾਉਣ ਲਈ ਪਾਰਟੀ ਨੇ ਪੰਜਾਬ ਵਿੱਚ ਬਿਜਲੀ ਅੰਦੋਲਨ ਦਾ ਐਲਾਨ ਕੀਤਾ ਹੈ। ਜਲੰਧਰ ਦੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜੇ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਸਕਦੀ ਹੈ ਤਾਂ ਫਿਰ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਮਾਮਲੇ ‘ਤੇ ਲੋਕਾਂ ਨਾਲ ਧੋਖਾ ਕਿਉਂ ਕੀਤਾ ਹੈ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ 7 ਅਪਰੈਲ ਤੋਂ ਪੰਜਾਬ ਵਿੱਚ ਮੁਫਤ ਬਿਜਲੀ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰੇਗੀ। ਇਸ ਮਸਲੇ ਨੂੰ ਪਿੰਡਾਂ ਤੇ ਸ਼ਹਿਰਾਂ ਤੱਕ ਲੈ ਕੇ ਜਾਏਗੀ। ਇਸ ਦੇ ਨਾਲ ਹੀ ਕੈਪਟਨ ਸਰਕਾਰ ਦੀ ਪੋਲ ਖੁੱਲ੍ਹ ਜਾਵੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਦਿੱਗਜ ਨੇਤਾਵਾਂ ਨੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਇਸ ਮੌਕੇ ਜਰਨੈਲ ਸਿੰਘ ਰਾਘਵ ਚੱਢਾ ਤੇ ਹੋਰ ਨੇਤਾਵਾਂ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇ ਦਿੱਲੀ ਸਰਕਾਰ ਦਿੱਲੀ ਵਿੱਚ ਮੁਫਤ ਬਿਜਲੀ ਮੁਹੱਈਆ ਕਰਵਾ ਸਕਦੀ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਦਿੱਲੀ ਸਰਕਾਰ ਦੇ ਮਾਡਲ ਨੂੰ ਲਾਗੂ ਕਰਨ ਦੀ ਸਲਾਹ ਵੀ ਦਿੱਤੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਸਿਰਫ ਧਾਰਮਿਕ ਪਾਰਟੀਆਂ ਹੀ ਚੋਣਾਂ ਲੜ ਸਕਦੀਆਂ ਹਨ ਤੇ ਇਹ ਫੈਸਲਾ ਅਦਾਲਤ ਨੂੰ ਕਰਨਾ ਹੈ। ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਵੰਡ ਦੇ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਇਸ ਬਾਰੇ ਪਹਿਲਾਂ ਹੀ ਬੋਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਜੋ ਟੁੱਟਣਾ ਨਹੀਂ ਚਾਹੀਦਾ।
ਇਹ ਵੀ ਪੜ੍ਹੋ: 10ਵੀਂ ਤੇ 12ਵੀਂ ਜਮਾਤ ਨੂੰ ਛੱਡ ਸਾਰੇ ਵਿਦਿਆਰਥੀ ਪ੍ਰਮੋਟ, ਕੋਵਿਡ ਕਰਕੇ ਸਿੱਖਿਆ ਵਿਭਾਗ ਦਾ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904