Jalandhar bypoll result: ਆਮ ਆਦਮੀ ਪਾਰਟੀ ਨੇ 58,691 ਵੋਟਾਂ ਨਾਲ ਕਾਂਗਰਸ ਨੂੰ ਹਰਾਇਆ
ਜਲੰਧਰ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਗੜ੍ਹ ਢਾਹ ਦਿੱਤਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ ਲਈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ।
Jalandhar bypoll result: ਜਲੰਧਰ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਗੜ੍ਹ ਢਾਹ ਦਿੱਤਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ ਲਈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 302097 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243450, ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 158354 ਤੇ ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 134706 ਵੋਟਾਂ ਮਿਲੀਆਂ ਹਨ। ਇਸ ਤਰ੍ਹਾਂ ਸੁਸ਼ੀਲ ਰਿੰਕੂ 58,691 ਵੋਟਾਂ ਨਾਲ ਜੇਤੂ ਰਹੇ। ਇਸੇ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 20354 ਵੋਟਾਂ, ਨੋਟਾ ਨੂੰ 6656 ਤੇ ਤੇ ਨੀਟੂ ਸ਼ਟਰਾਂਵਾਲਾ ਨੂੰ 4599 ਵੋਟਾਂ ਮਿਲੀਆਂ।
ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਫੀਸਦੀ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਰਿਹਾ, ਉੱਥੇ ਹੀ ਪਾਰਟੀ 34.05 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.44 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.85 ਤੇ ਭਾਜਪਾ ਨੂੰ 15.19 ਫੀਸਦੀ ਵੋਟ ਪਈ ਹੈ।
ਦੱਸ ਦਈਏ ਕਿ ਕਾਂਗਰਸ ਚਾਰ ਵਾਰ ਇਸ ਸੀਟ 'ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। 2014 ਤੇ 2019 ਵਿੱਚ ਇੱਥੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਤੋਖ ਸਿੰਘ ਚੌਧਰੀ ਨੇ ਚੋਣ ਜਿੱਤੀ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਇਹ ਸੀਟ ਗੁਆ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ