ਕਰਤਾਰਪੁਰ ਕੌਰੀਡੋਰ ਪਹੁੰਚਿਆ ਆਮ ਆਦਮੀ ਪਾਰਟੀ ਦਾ ਡੈਲੀਗੇਸ਼ਨ
ਬਾਬੇ ਨਾਨਕ ਦੇ ਨਾਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਹਾ ਕਿ ਜਦੋਂ ਵੀ ਮਨਜ਼ੂਰੀ ਮਿਲੀ ਤਾਂ ਆਪ ਦੇ ਲੀਡਰ ਕਰਤਾਰਪੁਰ ਜਾਣਗੇ।

ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਦੇ ਲੀਡਰ ਕਰਤਾਰਪੁਰ ਕੌਰੀਡੋਰ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਕੇਂਦਰ 'ਤੇ ਕਰਤਾਰਪੁਰ ਲਾਂਘੇ 'ਤੇ ਰਾਜਨੀਤੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਸਿਰਫ਼ ਆਮ ਆਦਮੀ ਪਾਰਟੀ ਦੇ ਕਿਸੇ ਵੀ ਲੀਡਰ ਨੂੰ ਮਨਜ਼ੂਰੀ ਨਹੀਂ ਮਿਲੀ ਜਦਕਿ ਆਪ ਦੇ 19 ਲੀਡਰਾਂ ਨੇ ਕਰਤਾਰਪੁਰ ਲਾਂਘੇ ਰਾਹੀਂ ਜਾਣ ਲਈ ਅਪਲਾਈ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਬਾਬੇ ਨਾਨਕ ਦੇ ਨਾਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਹਾ ਕਿ ਜਦੋਂ ਵੀ ਮਨਜ਼ੂਰੀ ਮਿਲੀ ਤਾਂ ਆਪ ਦੇ ਲੀਡਰ ਕਰਤਾਰਪੁਰ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਕੇਂਦਰ ਸਰਕਾਰ ਜਾਂ ਪੰਜਾਬ ਸਰਕਾਰ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਫੀਸ ਭਰੇ। ਇਸ ਦੌਰਾਨ ਖੇਤੀ ਕਾਨੂੰਨ ਵਾਪਸ ਲੈਣ 'ਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਖਿਲਾਫ ਬੀਜੇਪੀ ਲੀਡਰਾਂ ਵੱਲੋਂ ਬੋਲੀ ਭੱਦੀ ਸ਼ਬਦਾਵਲੀ ਤੇ ਕੇਂਦਰ ਮਾਫੀ ਮੰਗੇ।





















