ਚੰਡੀਗੜ੍ਹ/ਮੋਗਾ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ ' ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣਾ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਇਸ 'ਚ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾ ਰਹੀ ਹੈ। ਇਸ ਸਿਲਸਿਲੇ 'ਚ ਪਹਿਲਾਂ 3 ਲੀਗਲ ਨੋਟਿਸ ਕਿਸਾਨਾਂ ਵੱਲੋਂ ਗੁਜਰਾਤ ਦੇ ਉਪ-ਮੁੱਖ ਮੰਤਰੀ ਨਿਤਿਨ ਪਟੇਲ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੂੰ ਭੇਜੇ ਗਏ ਹਨ।


ਰਾਘਵ ਚੱਢਾ ਨੇ ਕਿਹਾ ਕਿ, "ਕਿਸਾਨਾਂ ਨੇ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਿਸ ਦੇ ਬਦਲੇ ਉਨ੍ਹਾਂ ਨੂੰ ਗਾਲਾਂ ਮਿਲੀਆਂ। ਭਾਜਪਾ ਦੇ ਮੰਤਰੀਆਂ, ਚੁਣੇ ਹੋਏ ਪ੍ਰਤੀਨਿਧਾਂ ਅਤੇ ਆਗੂਆਂ ਨੇ ਕਿਸਾਨਾਂ ਲਈ ਗਲਤ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ, ਦੇਸ਼ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦੱਸਿਆ। ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ? ਹੁਣ ਕਿਸਾਨ ਅਪਮਾਨ ਅਤੇ ਗਾਲਾਂ ਨਹੀਂ ਸਹਿਣ ਵਾਲੇ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ। ਭਾਜਪਾ ਦੇ ਆਗੂਆਂ ਦੀ ਅਪਮਾਨਜਨਕ, ਨਿੰਦਣਯੋਗ ਅਤੇ ਕਲੰਕਿਤ ਕਰਨ ਵਾਲੀਆਂ ਟਿੱਪਣੀਆਂ ਖਿਲਾਫ ਅਦਾਲਤ ਵੱਲ ਰੁਖ ਕਰਨ ਵਾਲੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਕਾਨੂੰਨੀ ਸਲਾਹ ਅਤੇ ਮਦਦ ਦੇ ਰਹੀ ਹੈ ਅਤੇ ਸਾਡਾ ਇਹ ਵਿਸ਼ਵਾਸ ਹੈ ਕਿ ਜਿੱਤ ਕਿਸਾਨਾਂ ਦੀ ਹੋਵੇਗੀ।"

ਪੰਜਾਬ ਸਰਕਾਰ ਵਲੋਂ ਵੱਡਾ ਐਲਾਨ, 1000 ਕਰੋੜ ਦੀ ਲਾਗਤ ਨਾਲ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜ

ਰਾਘਵ ਚੱਢਾ ਨੇ ਅੱਗੇ ਕਿਹਾ ਕਿ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ 'ਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ। ਜਿਵੇਂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਸੰਸਦ ਮੈਂਬਰ ਗਿਰੀਰਾਜ ਸਿੰਘ, ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਆਦਿ ਦੇ ਨਾਂ ਸ਼ਾਮਲ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904