Punjab News: ਸੰਘਰਸ਼ਕਾਰੀ ਮਹਿਲਾ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਲੀਡਰਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੀ ਮੰਗ ਦਾ ਜਵਾਬ ਦਿੰਦਿਆ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ। ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਵਿਰੋਧੀਆਂ ਵੱਲੋਂ ਵਰਤੀਆਂ ਗਈਆਂ ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਔਰਤ ਨੇ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਖੁਦਕੁਸ਼ੀ ਕੀਤੀ ਹੈ।



ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਟਵੀਟ ਕਰਕੇ ਕਿਹਾ ਕਿ ਇੱਕ ਔਰਤ ਦੀ ਉਸ ਦੇ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਹੋਈ ਮੰਦਭਾਗੀ ਮੌਤ ਦੇ ਆਲੇ ਦੁਆਲੇ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਮੱਦੇਨਜ਼ਰ ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ, ਪਰਗਟ ਸਿੰਘ, ਧਰਮਵੀਰ ਗਾਂਧੀ ਦੁਆਰਾ ਵਰਤੀਆਂ ਗਈਆਂ ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ ਹੈ।






ਜਿਵੇਂ ਕਿ ਮੈਂ ਉਨ੍ਹਾਂ ਦਾ ਜ਼ਿਕਰ ਕਰਾਂਗਾ, ਸਮੁੱਚੀ' ਗਿੱਧ'' ਰਾਜ ਨੇ ਬੇਸ਼ਰਮੀ ਨਾਲ ਹਰਜੋਤ ਬੈਂਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਥਿਤ ਖੁਦਕੁਸ਼ੀ ਨੋਟ ਦੇ ਅਧਾਰ 'ਤੇ ਝੂਠੇ ਬਿਰਤਾਂਤਾਂ ਦਾ ਪ੍ਰਚਾਰ ਕੀਤਾ ਹੈ। ਅਜਿਹੇ ਸਮੇਂ ਵਿੱਚ, ਸਾਨੂੰ ਹਮਦਰਦੀ ਤੇ ਹਮਦਰਦੀ ਵਿੱਚ ਇੱਕਜੁੱਟ ਹੋਣਾ ਚਾਹੀਦਾ ਹੈ, ਇਸ ਦਿਲ-ਦਹਿਲਾਉਣ ਵਾਲੀ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਪੀੜਤ ਮਹਿਲਾਂ ਨੇ ਆਪਣੇ ਸਹੁਰੇ ਪਰਿਵਾਰ ਦੁਆਰਾ ਤੰਗ ਕੀਤੇ ਜਾਣ ਤੋਂ ਬਾਅਦ ਖੁਦਕੁਸ਼ੀ ਕੀਤੀ ਹੈ, ਜਿਸ ਦੀ ਪੁਸ਼ਟੀ ਇਸ ਕਾਲ ਰਿਕਾਰਡਿੰਗ ਤੋਂ ਸਾਫ਼ ਸਾਬਤ ਹੁੰਦੀ ਹੈ।


ਇਹ ਵੀ ਪੜ੍ਹੋ: Israel Gaza Attack: ਦਵਾਈਆਂ, ਸਲੀਪਿੰਗ ਬੈਗ ਸਣੇ ਹੋਰ ਕਈ ਜ਼ਰੂਰੀ ਚੀਜ਼ਾਂ, ਹਮਾਸ-ਇਜ਼ਰਾਈਲ ਜੰਗ ਵਿਚਕਾਰ ਭਾਰਤ ਨੇ ਭੇਜੀ ਮਦਦ


ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ। 


ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।


ਇਹ ਵੀ ਪੜ੍ਹੋ: Maldives Explosion: ਮਾਲਦੀਵ 'ਚ ਗੈਸ ਧਮਾਕੇ ਕਾਰਨ ਦੋ ਭਾਰਤੀ ਨਾਗਰਿਕਾਂ ਦੀ ਦਰਦਨਾਕ ਮੌਤ