ਪੜਚੋਲ ਕਰੋ
ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ 15 ਹੋਰ ਉਮੀਦਵਾਰਾਂ ਦਾ ਨਾਂਅ ਦਾ ਐਲਾਨ ਕੀਤਾ ਹੈ।
AAP
ਚੰਡੀਗੜ੍ਹ : ਆਮ ਆਦਮੀ ਪਾਰਟੀ ( AAP) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 15 ਹੋਰ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ 'ਆਪ' ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 73 ਹੋ ਗਈ ਹੈ।
ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਤੋਂ ਰਣਜੀਤ ਸਿੰਘ ਰਾਣਾ ਨੂੰ ਉਮੀਦਵਾਰ ਐਲਾਨਿਆ ਹੈ।
ਜਦੋਂ ਕਿ ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਸੂਆ ਤੋਂ ਕਰਮਵੀਰ ਸਿੰਘ ਘੁੰਮਣ, ਉੜਮੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਰੂਪਨਗਰ ਤੋਂ ਐਡਵੋਕੇਟ ਦਿਨੇਸ਼ ਚੱਢਾ, ਸ੍ਰੀ ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਧ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਧਰਮਕੋਟ ਤੋਂ ਦਵਿੰਦਰ ਸਿੰਘ ਲਾਡੀ ਢੋਸ, ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ, ਬੱਲੂਆਣਾ ਤੋਂ ਅਮਨਦੀਪ ਸਿੰਘ ‘ਗੋਲਡੀ’ ਮੁਸਾਫ਼ਿਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਅਤੇ ਡੇਰਾਬਸੀ ਤੋਂ ਕੁਲਜੀਤ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਓਧਰ ਦੂਜੇ ਪਾਸੇ ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਦੀ ਟਿਕਟ ਦੇ ਐਲਾਨ ਤੋਂ ਬਾਅਦ 2017 ਵਿੱਚ ਸੰਗਰੂਰ ਤੋਂ ਵਿਧਾਇਕ ਦੀ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਦੇ ਸਮਰਥਕਾਂ ਵੱਲੋਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਗਵੰਤ ਮਾਨ ਖਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਹਨ। ਸੰਗਰੂਰ ਵਿਖੇ ਨਰਿੰਦਰ ਕੌਰ ਭਰਾਜ ਅਤੇ ਦਿਨੇਸ਼ ਬਾਂਸਲ ਦੋਵਾਂ ਦੇ ਸਮਰਥਕਾਂ ਵਿਚਕਾਰ ਗਰਮਾ-ਗਰਮੀ ਦੇਖਣ ਨੂੰ ਮਿਲੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















