ਪੜਚੋਲ ਕਰੋ
Advertisement
ਆਮ ਆਦਮੀ ਪਾਰਟੀ ਨੇ ਲਈ ਅਹੁਦੇਦਾਰੀਆਂ ਦੀ ਝੜੀ, ਮਿਸ਼ਨ 2022 ਲਈ ਮੁਹੱਲਿਆਂ ਤੱਕ ਪਹੁੰਚ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਾਲ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਅਹਿਮ ਨਿਯਕਤੀਆਂ ਕੀਤੀਆਂ ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਾਲ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਅਹਿਮ ਨਿਯਕਤੀਆਂ ਕੀਤੀਆਂ ਹਨ। ਪਾਰਟੀ ਦੇ ਸੀਨੀਅਰ ਲੀਡਰ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜਾਨਚੀ ਨੀਨਾ ਮਿੱਤਲ ਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ।
ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਨੂੰ ਪਿੰਡ ਤੇ ਮੁਹੱਲੇ ਪੱਧਰ 'ਤੇ ਮਜਬੂਤ ਕਰਨ ਲਈ ਇੱਕ ਸਰਕਲ ਵਿੱਚ 5 ਪਿੰਡ ਰੱਖੇ ਗਏ ਹਨ, ਉੱਥੇ ਹੀ ਸ਼ਹਿਰੀ ਇਲਾਕੇ ਵਿਚ ਹਰ ਵਾਰਡ 'ਤੇ ਇੱਕ ਪ੍ਰਭਾਰੀ ਲਾਏ ਗਏ ਹਨ।
ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਮੌਕੇ ਨਵੀਆਂ ਜਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਅਹੁਦੇਦਾਰਾਂ ਨੂੰ ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਸੂਬੇ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ।
ਉਨ੍ਹਾਂ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement