ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ 'ਤੇ ਉੱਤਰ ਆਈ: ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਭੜਕੀ ਬੀਜੇਪੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਕਿਸੇ ਦੇ ਵੀ ਕੁਝ ਕਹਿਣ ਤੇ ਭਾਜਪਾ ਦੇ ਲੀਡਰ ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਚੰਡੀਗੜ੍ਹ: ਬੀਜੇਪੀ ਲੀਡਰ ਤੇਜਿੰਦਰ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਮਗਰੋਂ ਸਿਆਸਤ ਭਖ ਗਈ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ 'ਤੇ ਉੱਤਰ ਆਈ ਹੈ।
ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਕਿਸੇ ਦੇ ਵੀ ਕੁਝ ਕਹਿਣ ਤੇ ਭਾਜਪਾ ਦੇ ਲੀਡਰ ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ 'ਆਪ' ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ।
ਪੰਜਾਬ ਵਿੱਚ ਆਪ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ ਤੇ ਉੱਤਰ ਆਈ ਹੈ।@ArvindKejriwal ਦੇ ਖਿਲਾਫ਼ ਕਿਸੇ ਦੇ ਵੀ ਕੁੱਝ ਕਹਿਣ ਤੇ ਭਾਜਪਾ ਦੇ@TajinderBagga ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ਆਪ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਅਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ।#IstandWithTajinderBagga pic.twitter.com/GHI23RaFbP
— Ashwani Sharma (@AshwaniSBJP) May 6, 2022
ਦੱਸ ਦਈਏ ਕਿ ਬੀਜੇਪੀ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਤਜਿੰਦਰ ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ 'ਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ 'ਤੇ ਉਨ੍ਹਾਂ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਦਾ ਬਿਆਨ ਆਇਆ ਹੈ। ਪ੍ਰੀਤਪਾਲ ਸਿੰਘ ਬੱਗਾ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ। ਜਦੋਂ ਮੈਂ ਘਟਨਾ ਦੀ ਵੀਡੀਓ ਰਿਕਾਰਡ ਕਰਨ ਲਈ ਆਪਣਾ ਮੋਬਾਈਲ ਫ਼ੋਨ ਚੁੱਕਿਆ ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿੱਚ ਲੈ ਗਈ। ਅੰਦਰ ਮੇਰੇ ਚਿਹਰੇ 'ਤੇ ਮੁੱਕਾ ਮਾਰਿਆ।"