ਚੰਡੀਗੜ੍ਹ: ਬੀਜੇਪੀ ਲੀਡਰ ਤੇਜਿੰਦਰ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਮਗਰੋਂ ਸਿਆਸਤ ਭਖ ਗਈ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ 'ਤੇ ਉੱਤਰ ਆਈ ਹੈ।


ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਕਿਸੇ ਦੇ ਵੀ ਕੁਝ ਕਹਿਣ ਤੇ ਭਾਜਪਾ ਦੇ ਲੀਡਰ ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ 'ਆਪ' ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ।