Punjab news: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਨਤਾ ਸਾਹਮਣੇ ਆਪਣੇ ਪੰਜ ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਦੇ ਪੰਜ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਦੱਸਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੰਜ ਮਹੀਨਿਆਂ ’ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਆਓ ਜਾਣਦੇ ਹਾਂ ਮੰਤਰੀਆਂ ਨੇ ਕੀ-ਕੀ ਦਾਅਵੇ ਕੀਤੇ।
1. ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਲਈ 9 ਪ੍ਰਮੁੱਖ ਵਿਭਾਗਾਂ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ, ਸਿੱਖਿਆ, ਤਕਨੀਕੀ ਸਿੱਖਿਆ, ਗ੍ਰਹਿ ਮਾਮਲੇ, ਸਹਿਕਾਰਤਾ, ਖੇਤੀਬਾੜੀ ਤੇ ਕਿਸਾਨ ਭਲਾਈ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਰੱਖੇ ਕੁੱਲ ਬਜਟ ਦਾ 35.06 ਫ਼ੀਸਦੀ ਹਿੱਸਾ 5 ਮਹੀਨਿਆਂ ਅੰਦਰ ਹੀ ਜਾਰੀ ਕਰ ਦਿੱਤਾ ਹੈ।
2. ਸਰਕਾਰ ਨੇ ਇਸ ਸਮੇਂ ਦੌਰਾਨ 12,339 ਕਰੋੜ ਕਰਜ਼ਾ ਵਾਪਸ ਕੀਤਾ ਹੈ ਜਦਕਿ ਇਸ ਸਮੇਂ ਦੌਰਾਨ 10729 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।
3. ਗੰਨਾ ਕਾਸ਼ਤਕਾਰਾਂ ਲਈ 200 ਕਰੋੜ ਰੁਪਏ, ਪਨਸਪ ਨੂੰ 100 ਕਰੋੜ ਰੁਪਏ, ਮੂੰਗੀ ਦਾਲ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 66.56 ਕਰੋੜ ਰੁਪਏ ਤੇ ਬਿਜਲੀ ਸਬਸਿਡੀ ਲਈ 5341.34 ਕਰੋੜ ਰੁਪਏ ਜਾਰੀ ਕੀਤੇ ਗਏ।
4. ਚਾਲੂ ਵਿੱਤੀ ਸਾਲ 2022-23 ਦੌਰਾਨ ਜੀਐਸਟੀ ਮਾਲੀਆ 24.15 ਵਧਿਆ ਹੈ ਤੇ ਅੱਗੇ ਤਿਉਹਾਰਾਂ ਦੇ ਸੀਜ਼ਨ ’ਚ ਇਹ ਹੋਰ ਵਧੇਗਾ।
5. ਸਰਕਾਰ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਦਾ ਆਡਿਟ ਕਰਵਾਉਣ ਦਾ ਫ਼ੈਸਲਾ ਲਿਆ।
6. ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਅਗਲੇ ਹਫ਼ਤੇ ਨਵੀਂ ਨੀਤੀ ਜਾਰੀ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਟਰੱਸਟ ਬਣਾਇਆ ਜਾਵੇਗਾ।
7. ਨਕਲੀ ਕੀਟਨਾਸ਼ਕਾਂ ਦੀ ਵਿਕਰੀ ਸੂਬੇ ਵਿਚ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ।
8. ਹੁਣ ਤੱਕ 9053 ਏਕੜ ਨਾਜਾਇਜ਼ ਕਬਜ਼ੇ ਪੰਚਾਇਤੀ ਜ਼ਮੀਨਾਂ ਤੋਂ ਛੁਡਵਾਏ ਗਏ।
9. ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 4500 ਕਰੋੜ ਰੁਪਏ ਖ਼ਰਚੇ ਜਾਣਗੇ ਤੇ ਪਸ਼ੂ ਮੰਡੀਆਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ।
10. ਸਕੂਲ ਸਿੱਖਿਆ ਵਿਭਾਗ ਵਿਚ ਜਲਦ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਚਲਾਈ ਜਾਵੇਗੀ ਤੇ ਸਕੂਲ ਸਿੱਖਿਆ ’ਚ ਸੁਧਾਰ ਲਈ 19123 ਸਕੂਲਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ।
11. ਪੰਜਾਬ ਵਿਚ 100 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾਣਗੇ।
12. ਪੰਜਾਬ ’ਚ ਪਹਿਲੀ ਵਾਰ ਕਰੱਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ।
13. ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਤੇਜ਼ੀ ਲਿਆਂਦੀ ਗਈ ਹੈ ਤੇ ਇਹ ਪ੍ਰਾਜੈਕਟ ਅਗਲੇ ਡੇਢ ਸਾਲ ਵਿਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ।
14. ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਜੈਮਰ ਲਗਾਏ ਜਾਣ ਲਈ ਸਰਕਾਰੀ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ।
15. ਪੰਜ ਮਹੀਨਿਆਂ ਵਿਚ 1 ਜੁਲਾਈ, 2022 ਤੋਂ ਹਰ ਘਰ ’ਚ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।
16. ਬਿਜਲੀ ਵਿਭਾਗ ਨੇ 1000 ਮੈਗਾਵਾਟ ਸੋਲਰ ਪਾਵਰ ਪਲਾਂਟ ਲਗਾਉਣ ਲਈ ਟੈਂਡਰ ਕੀਤੇ ਹਨ, ਜਦਕਿ 1000 ਮੈਗਾਵਾਟ ਸੋਲਰ ਪਲਾਂਟ ਲਈ ਪੰਜਾਬ ਤੋਂ ਬਾਹਰ ਕੀਤੇ ਟੈਂਡਰ ਕੀਤੇ ਜਾ ਚੁੱਕੇ ਹਨ।
'ਆਪ' ਸਰਕਾਰ ਵੱਲੋਂ 5 ਮਹੀਨਿਆਂ ’ਚ ਹੀ ਵਾਅਦੇ ਪੂਰੇ ਕਰਨ ਦਾ ਦਾਅਵਾ, ਮੰਤਰੀਆਂ ਨੇ ਗਿਣਵਾਈਆਂ ਇਹ ਪ੍ਰਾਪਤੀਆਂ
ਏਬੀਪੀ ਸਾਂਝਾ
Updated at:
17 Aug 2022 09:25 AM (IST)
Edited By: shankerd
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਨਤਾ ਸਾਹਮਣੇ ਆਪਣੇ ਪੰਜ ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਦੇ ਪੰਜ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਦੱਸਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ
AAP Government
NEXT
PREV
Published at:
17 Aug 2022 09:25 AM (IST)
- - - - - - - - - Advertisement - - - - - - - - -