ਪੜਚੋਲ ਕਰੋ

ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ

ਅਸੀਂ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਲੜ ਰਹੇ ਹਾਂ।  ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਸਿਆਸਤ ਕਰਨ ਦੀ ਬਜਾਏ ਸਾਡਾ ਸਾਥ ਦੇਣ।

Punjab News: ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ।  ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ |

ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ।  ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਨਾਲ ਸਬੰਧਤ ਸਾਰੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।

ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਚਾਰਜ ਦਿੱਤਾ ਗਿਆ ਹੈ। ਜਦਕਿ ਅਮਨ ਅਰੋੜਾ ਨੂੰ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਮੰਤਰੀ ਤਰੁਨਪ੍ਰੀਤ ਸੌਂਧ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੇਖਣਗੇ।  ਮੰਤਰੀ ਲਾਲਜੀਤ ਭੁੱਲਰ ਨੂੰ ਫਰੀਦਕੋਟ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੂਰੇ ਪੰਜਾਬ ਦੇ ਸਿਹਤ ਢਾਂਚੇ ਅਤੇ ਸਿਹਤ ਵਿਭਾਗ ਦਾ ਨਿਰੀਖਣ ਕਰਨਗੇ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲੈਣਗੇ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਨਸ਼ਿਆਂ ਵਿਰੁੱਧ ਵੱਡੀ ਲੜਾਈ ਸ਼ੁਰੂ ਕੀਤੀ ਹੈ। ਨਸ਼ਿਆਂ ਦੀ ਲੜੀ ਨੂੰ ਤੋੜ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਵਾਂਗੇ। ਸਾਡੀ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। 

ਹਰਪਾਲ ਚੀਮਾ ਨੇ ਦੱਸਿਆ ਕਿ ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੇਠਲੇ ਅਧਿਕਾਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ।

ਅਮਨ ਅਰੋੜਾ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਕਾਫੀ ਸਮੇਂ ਤੋਂ ਚਿੰਤਤ ਸਨ।  ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਮੀਟਿੰਗ ਵੀ ਬੁਲਾਈ ਸੀ, ਜਿਸ ਵਿਚ ਸਮੂਹ ਕਮੇਟੀ ਮੈਂਬਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ |  ਉਸ ਤੋਂ ਬਾਅਦ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾਵੇ।  ਉਨ੍ਹਾਂ ਨਾਲ ਅਪਰਾਧੀਆਂ ਵਾਂਗ ਨਹੀਂ ਸਗੋਂ ਮਰੀਜ਼ਾਂ ਵਾਂਗ ਵਿਵਹਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ।  ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸਹਿਯੋਗ ਦੇਣ ਦੀ  ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ।।

ਅਸੀਂ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਲੜ ਰਹੇ ਹਾਂ।  ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਸਿਆਸਤ ਕਰਨ ਦੀ ਬਜਾਏ ਸਾਡਾ ਸਾਥ ਦੇਣ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget