ਚੰਡੀਗੜ੍ਹ :  ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ 100 ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।


 

ਜਾਣਕਾਰੀ ਅਨੁਸਾਰ ਜਲੰਧਰ ਉੱਤਰੀ ਤੋਂ ਦਿਨੇਸ਼ ਢਾਲ ,ਸਮਰਾਲਾ ਤੋਂ ਜਗਤਾਰ ਸਿੰਘ , ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ,ਮੋਗਾ ਤੋਂ ਡਾ: ਅਮਨਦੀਪ ਕੌਰ ਅਰੋੜਾ ,ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕੋਟਫੱਤਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।

 

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਲਦ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਿੱਖ ਚਿਹਰੇ ਦਾ ਹੀ ਐਲਾਨ ਹੋਵੇਗਾ। ਮਾਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜਨ ਵਾਲੀ ਆਮ ਆਦਮੀ ਪਾਰਟੀ ਇਕਲੌਤੀ ਪਾਰਟੀ ਹੋਵੇਗੀ।

 

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਖੁਦ ਵੀ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਚੋਣ ਲੜਾਂਗਾ, ਸੀਟ ਹਾਈਕਮਾਨ ਤੈਅ ਕਰੇਗੀ। ਆਉਣ ਵਾਲੀ ਲਿਸਟ 'ਚ ਮੇਰਾ ਨਾਂ ਵੀ ਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 104 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨਾਲ ਗਠਜੋੜ ਦੀਆਂ ਖ਼ਬਰਾਂ ਨਕਾਰੀਆਂ ਹਨ। ਉਨ੍ਹਾਂ ਕਿਹਾ ਕਿ  ਸੰਯੁਕਤ ਸਮਾਜ ਮੋਰਚਾ ਨਾਲ ਸੀਟ ਸ਼ੇਅਰਿੰਗ ਬਾਰੇ ਕੋਈ ਚਰਚਾ ਨਹੀਂ ਹੋਈ।

 


ਇਹ ਵੀ ਪੜ੍ਹੋ : ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਕਾਂਗਰਸ 'ਚ ਸ਼ਾਮਲ , ਮੋਗਾ ਤੋਂ ਲੜ ਸਕਦੀ ਹੈ ਚੋਣ : ਸੂਤਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490