Punjab News: ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇੱਕ ਲਿਸਟ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਜਿਸ ਵਿੱਚ ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਮੁਕਤੀ ਮੋਰਚੇ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਨਿਯੁਕਤ ਕਰ ਰਹੀ ਹੈ। ਸਾਰੇ ਨਿਯੁਕਤ ਆਗੂ ਜਲਦੀ ਤੋਂ ਜਲਦੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲੈਣਗੇ, ਤਾਂ ਜੋ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਚੱਲ ਰਹੇ ਕੰਮ ਨੂੰ ਹੋਰ ਤੇਜ਼ੀ ਨਾਲ ਕੀਤਾ ਜਾ ਸਕੇ।