ਆਮ ਆਦਮੀ ਪਾਰਟੀ ਦੇ ਨੇਤਾ ਨੇ ਹੋਟਲ 'ਚ ਲਿਆ ਫਾਹਾ
ਏਬੀਪੀ ਸਾਂਝਾ | 19 Jun 2018 07:22 PM (IST)
ਫਾਈਲ ਫੋਟੋ
ਸੋਲਨ: ਆਮ ਆਦਮੀ ਪਾਰਟੀ ਦੇ ਨੇਤਾ ਨੇ ਹੋਟਲ ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਬਠਿੰਡੇ ਦਾ ਰਹਿਣ ਵਾਲਾ ਇਹ ਵਿਅਕਤੀ ਸੋਲਨ ਦੇ ਨਗਾਲੀ 'ਚ ਇਕ ਨਿੱਜੀ ਹੋਟਲ 'ਚ ਠਹਿਰਿਆ ਹੋਇਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ 38 ਸਾਲਾ ਬਲਜਿੰਦਰ ਸਿੰਘ ਨੇ ਹੋਟਲ ਦੀ ਬਾਲਕੋਨੀ ਦੀ ਰੇਲਿੰਗ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ। ਸ਼ੁਰੂਆਤੀ ਕਾਰਨਾਂ 'ਚ ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਨੇ ਘਰੇਲੂ ਕਾਰਨਾਂ ਦੇ ਚੱਲਦਿਆਂ ਖੁਦਕੁਸ਼ੀ ਕੀਤੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।