Raghav Chadha Meet Babbu Maan: ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਵੱਲੋਂ ਬੱਬੂ ਮਾਨ ਮੀਟਿੰਗ, ਮੁਲਾਕਾਤ ਮਗਰੋਂ ਕਹੀ ਇਹ ਗੱਲ
ਪੰਜਾਬੀ ਗਾਇਕ ਬੱਬੂ ਮਾਨ ਨਾਲ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਘਵ ਚੱਢਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਚੰਡੀਗੜ੍ਹ: ਕਿਸਾਨ ਅੰਦੋਲਨ ਮਗਰੋਂ ਪੰਜਾਬ ਵਿੱਚ ਤਬਦੀਲੀ ਲਈ ਸਰਗਰਮ ਪੰਜਾਬੀ ਗਾਇਕ ਬੱਬੂ ਮਾਨ ਨਾਲ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਘਵ ਚੱਢਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।
Met the Ustaad of Punjabi music industry @BabbuMaan. Had an insightful discussion on the state of Punjab. pic.twitter.com/m9tir4WN56
— Raghav Chadha (@raghav_chadha) December 23, 2021
ਦੱਸ ਦਈਏ ਕਿ ਬੱਬੂ ਮਾਨ ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨ ਲਈ ਕਹਿ ਰਹੇ ਹਨ। ਇਸ ਦੇ ਨਾਲ ਹੀ ਬੱਬੂ ਮਾਨ ਨੇ ਬੁੱਧੀਜੀਵੀਆਂ ਤੇ ਕਲਾਕਾਰਾਂ ਨਾਲ ਮਿਲ ਕੇ ਜੂਝਦਾ ਪੰਜਾਬ ਨਾਲ ਦੀ ਜਥੇਬੰਦੀ ਵੀ ਬਣਾਈ ਹੈ। ਉਨ੍ਹਾਂ ਨੇ ਕਿਹਾ ਸੀ ਕਿ ਸਿਆਸੀ ਪਾਰਟੀਆਂ ਨੂੰ ਏਜੰਡਾ ਦਿੱਤਾ ਜਾਏਗਾ। ਜਿਹੜੀ ਪਾਰਟੀ ਇਸ ਏਜੰਡੇ ਉੱਪਰ ਕੰਮ ਕਰਨ ਦੀ ਸਹਿਮਤੀ ਦੇਵੇਗੀ, ਉਸ ਦੀ ਹਮਾਇਤ ਕੀਤੀ ਜਾਵੇਗੀ।
ਕਿਸਾਨ ਅੰਦੋਲਨ ਖਤਮ ਹੋਣ ਮਗਰੋਂ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਆਪਣੀ ਪਾਰਟੀ ਬਣਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਬੱਬੂ ਮਾਨ ਦਾ ਕਹਿਣਾ ਹੈ ਕਿ ਹੁਣ ਤੱਕ ਅਸੀਂ ਸਾਰੀਆਂ ਪਾਰਟੀ ਦੇਖ ਲਈਆਂ ਹਨ।
ਬੱਬੂ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨਾਲ ਡਟੇ ਹੋਏ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਕਿ ਕਿਸਾਨਾਂ ਨੂੰ ਚੋਣਾਂ ਲੜ ਕੇ ਸਿਸਟਮ ਬਦਲਣਾ ਚਾਹੀਦਾ ਹੈ। ਬੱਬੂ ਮਾਨ ਨੇ ਕਿਸਾਨ ਨੂੰ ਅਪੀਲ ਕੀਤੀ ਸੀ ਕਿ ਵੋਟਾਂ ਤੱਕ ਇਕੱਠਾ ਰਹਿਣਾ, ਅਲੱਗ ਨਾ ਹੋ ਜਾਣਾ, ਕਿਸੇ ਪਾਰਟੀ ਦੇ ਲਾਲਚ 'ਚ ਨਾ ਆਉਣਾ।
ਇਹ ਵੀ ਪੜ੍ਹੋ: Omicron in Tamil Nadu: ਤਾਮਿਲਨਾਡੂ 'ਚ 'ਓਮੀਕਰੋਨ ਧਮਾਕਾ', 33 ਨਵੇਂ ਕੇਸਾਂ ਨੇ ਮਚਾਈ ਦਹਿਸ਼ਤ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: