(Source: ECI/ABP News)
Amritpal Singh Police Custody: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਵੱਲੋਂ ਪੁਲਿਸ ਨੂੰ ਵਧਾਈਆਂ...
Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਚੀਫ ਅੰਮ੍ਰਿਤਪਾਲ ਸਿੰਘ ਨੂੰ 36 ਦਿਨਾਂ ਦੀ ਮੁਸ਼ੱਕਤ ਮਗਰੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਵੱਲੋਂ ਪ੍ਰਤੀਕਿਰਿਆ ਆਈ..
![Amritpal Singh Police Custody: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਵੱਲੋਂ ਪੁਲਿਸ ਨੂੰ ਵਧਾਈਆਂ... Aam Aadmi Party minister congratulates the police on the arrest of Amritpal Singh... Amritpal Singh Police Custody: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਵੱਲੋਂ ਪੁਲਿਸ ਨੂੰ ਵਧਾਈਆਂ...](https://feeds.abplive.com/onecms/images/uploaded-images/2023/04/23/bad3e877cdb1649d23a1cdd354c5316b1682227041215496_original.jpg?impolicy=abp_cdn&imwidth=1200&height=675)
Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਚੀਫ ਅੰਮ੍ਰਿਤਪਾਲ ਸਿੰਘ ਨੂੰ 36 ਦਿਨਾਂ ਦੀ ਮੁਸ਼ੱਕਤ ਮਗਰੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਵੱਲੋਂ ਪ੍ਰਤੀਕਿਰਿਆ ਆਈ ਹੈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, “ਪੰਜਾਬ ਵਿੱਚ ਲੰਬੇ ਸਮੇਂ ਤੋਂ ਪੁਰਾਣੀਆਂ ਸਮੱਸਿਆਵਾਂ ਹਨ। ਪੰਜਾਬ ਵਿੱਚ ਕੋਈ ਨਹੀਂ ਚਾਹੁੰਦਾ ਕਿ ਪੰਜਾਬ ਦੀ ਹਾਲਤ ਵਿਗੜੇ।
ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਜੇਕਰ ਅਜਿਹੇ ਸੂਬੇ ਵਿੱਚ ਗੜਬੜੀ ਹੋਣ ਦਾ ਖਦਸ਼ਾ ਹੋਵੇ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਂਦੀ ਹੈ। ਉੱਥੇ ਕੋਈ ਨਹੀਂ ਚਾਹੁੰਦਾ ਕਿ ਪੰਜਾਬ ਦੇ ਪੁਰਾਣੇ ਦਿਨ ਮੁੜ ਆਉਣ। ਮੈਨੂੰ ਖੁਸ਼ੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਰਿਆਂ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਮੁਬਾਰਕਾਂ ਪੰਜਾਬ ਪੁਲਿਸ ਨੂੰ ਕਿ ਉਨ੍ਹਾਂ ਨੇ 36 ਦਿਨਾਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਪੰਜਾਬ ਪੁਲਿਸ ਨੂੰ ਸ਼ੁਭਕਾਮਨਾਵਾਂ।
ਉਧਰ, ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਤੇ ਸਾਂਝਾ ਕਰੋ।
ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਹੈ। ਉਧਰ, ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। ਲਿਸ ਦੇ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਗੁਰਦੁਆਰੇ ਵਿੱਚ ਸੰਗਤਾਂ ਨੂੰ ਸੰਬੋਧਨ ਕਰ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਦਾਅਵਾ ਹੈ ਕਿ ਪੁਲਿਸ ਨੂੰ ਉਨ੍ਹਾਂ ਨੇ ਖੁਦ ਹੀ ਸੂਚਿਤ ਕੀਤਾ ਸੀ।
ਉਧਰ, ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।
ਇਹ ਵੀ ਪੜ੍ਹੋ: USA Visa: ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ! ਇਸ ਸਾਲ ਮਿਲਣਗੇ 10 ਲੱਖ ਵੀਜ਼ੇ
ਉਨ੍ਹਾਂ ਅੱਗੇ ਕਿਹਾ ਕਿ ਦੁਨੀਆਂ ਦੀ ਕਚਹਿਰੀ ਵਿੱਚ ਅਸੀਂ ਦੋਸ਼ੀ ਪਾਏ ਜਾ ਸਕਦੇ ਹਾਂ। ਸੱਚੇ ਗੁਰੂ ਦੇ ਦਰਬਾਰ ਵਿੱਚ ਨਹੀਂ। ਮਹੀਨੇ ਬਾਅਦ ਫੈਸਲਾ ਕੀਤਾ, ਇਸ ਧਰਤੀ 'ਤੇ ਲੜੇ ਹਾਂ ਤੇ ਲੜਾਂਗੇ। ਜਿਹੜੇ ਝੂਠੇ ਕੇਸ ਹਨ, ਉਨ੍ਹਾਂ ਦਾ ਸਾਹਮਣਾ ਕੀਤਾ ਜਾਵੇਗਾ। ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ ਹੈ।
ਇਹ ਵੀ ਪੜ੍ਹੋ: Mumbai Bengaluru Highway: ਮੁੰਬਈ-ਬੈਂਗਲੁਰੂ ਹਾਈਵੇ 'ਤੇ ਭਿਆਨਕ ਹਾਦਸਾ, ਪ੍ਰਾਈਵੇਟ ਬੱਸ ਨਾਲ ਟਰੱਕ ਦੀ ਟੱਕਰ, 3 ਦੀ ਮੌਤ, 18 ਜ਼ਖਮੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)