Stubble Burning in Punjab: ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ, ਭਗਵੰਤ ਮਾਨ ਦਾ ਸੁਝਾਅ ਮੰਨਣ ਮੋਦੀ: ਸੰਜੇ ਸਿੰਘ
'ਆਮ ਆਦਮੀ ਪਾਰਟੀ' ਦੇ ਸਾਂਸਦ ਸੰਜੇ ਸਿੰਘ ਨੇ ਪਰਾਲੀ ਸਾੜਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ CM ਮਾਨ ਨੇ...
Stubble Burning in Punjab: 'ਆਮ ਆਦਮੀ ਪਾਰਟੀ' ਦੇ ਸਾਂਸਦ ਸੰਜੇ ਸਿੰਘ ਨੇ ਪਰਾਲੀ ਸਾੜਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸੁਝਾਅ ਦਿੱਤਾ ਸੀ ਕਿ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ। ਹੁਣ ਮੋਦੀ ਸਰਕਾਰ ਨੂੰ ਇਸ ਸੁਝਾਅ 'ਤੇ ਜਲਦੀ ਫੈਸਲਾ ਲੈਣਾ ਚਾਹੀਦਾ ਹੈ।
ਦੱਸ ਦਈਏ ਕਿ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਪਰਾਲੀ ਸਾੜਨ ਦੇ ਮੁੱਦੇ ਉੱਪਰ ਕਾਫੀ ਕਸ਼ਮਕਸ਼ ਚੱਲ ਰਹੀ ਹੈ। ਬੇਸ਼ੱਕ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਪਰ ਨਾਲ ਹੀ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਗਈ ਸੀ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇਹ ਕਦਮ ਕੇਂਦਰ ਸਰਕਾਰ ਦੇ ਦਬਾਅ ਕਰਕੇ ਚੁੱਕਿਆ ਸੀ।
पराली की समस्या का समाधान किसानो को दंडित करना नही है।@BhagwantMann जी ने केन्द्र को सुझाव दिया था किसानो को 2500 रु प्रति एकड़ सहायता राशि पराली न जलाने के लिये दिया जाय।
— Sanjay Singh AAP (@SanjayAzadSln) December 15, 2022
इस सुझाव पर शीघ्र फ़ैसला ले मोदी सरकार। pic.twitter.com/G7d6CdwLWc
ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਮਾਮਲੇ
ਦੱਸ ਦਈਏ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ।
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਿੱਥੇ ਇਨ-ਸੀਟੂ ਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਸਾਲ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਅੱਗ ਲੱਗਣ ਦੀਆਂ 71,304 ਘਟਨਾਵਾਂ ਵਾਪਰੀਆਂ ਜਦੋਂਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤਰ੍ਹਾਂ ਇਸ ਸਾਲ 30 ਫੀਸਦੀ ਕਮੀ ਦਰਜ ਕੀਤੀ ਗਈ।