ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਕੀਤਾ ਵਿਰੋਧ

Punjab News: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ ਕੀਤਾ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਬਿੱਲ ਨੂੰ ‘ਸੰਵਿਧਾਨ ਪੱਖੋਂ ਅਸੰਭਵ’ ਦੱਸਦੇ ਹੋਏ ਉਪਰਲੇ ਸਦਨ ‘ਚ ਪਾਰਟੀ ਦਾ ਵਿਰੋਧ ਦਰਜ ਕਰਵਾਇਆ।

Punjab News: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ ਕੀਤਾ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਬਿੱਲ ਨੂੰ ‘ਸੰਵਿਧਾਨ ਪੱਖੋਂ ਅਸੰਭਵ’ ਦੱਸਦੇ ਹੋਏ ਉਪਰਲੇ ਸਦਨ ‘ਚ ਪਾਰਟੀ ਦਾ ਵਿਰੋਧ ਦਰਜ ਕਰਵਾਇਆ। ਰਾਘਵ ਚੱਢਾ ਸੰਸਦ ਨੇ ਸੈਸ਼ਨ ਦੌਰਾਨ ਸੰਸਦ ਮੈਂਬਰ ਵਿਕਾਸ ਰੰਜਨ ਭੱਟਾਚਾਰੀਆ ਵੱਲੋਂ ਨਿਆਂਇਕ ਨਿਯੁਕਤੀਆਂ ‘ਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦਾ ਸਖ਼ਤ ਵਿਰੋਧ ਕੀਤਾ।

ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ, 2022 ਸਿਰਲੇਖ ਵਾਲਾ ਬਿੱਲ ਰਾਜ ਸਭਾ ਮੈਂਬਰ ਵਿਕਾਸ ਰੰਜਨ ਭੱਟਾਚਾਰੀਆ ਨੇ ਉਪਰਲੇ ਸਦਨ ਵਿੱਚ ਨਿੱਜੀ ਮੈਂਬਰਾਂ ਦੇ ਕਾਰੋਬਾਰ ਸਮੇਂ ਪੇਸ਼ ਕੀਤਾ। ਬਿੱਲ ਦਾ ਉਦੇਸ਼ ਉੱਚ ਨਿਆਂਪਾਲਿਕਾ ਦੇ ਜੱਜਾਂ ਦੀ ਨਿਯੁਕਤੀ ਲਈ ਵਿਅਕਤੀਆਂ ਦੀ ਸਿਫ਼ਾਰਸ਼ ਕਰਨ ਲਈ ਰਾਸ਼ਟਰੀ ਨਿਆਂਇਕ ਕਮਿਸ਼ਨ ਦੁਆਰਾ ਅਪਣਾਈ ਜਾਣ ਵਾਲੀ ਪ੍ਰਕਿਰਿਆ ਨੂੰ ਨਿਯਮਤ ਕਰਨਾ ਸੀ।  ਰਾਘਵ ਚੱਢਾ ਨੇ ਕਿਹਾ, “ਦੇਸ਼ ਵਿੱਚ ਨਿਆਂਪਾਲਿਕਾ ਇਕਮਾਤਰ ਸੁਤੰਤਰ ਸੰਸਥਾ ਬਚੀ ਹੈ; ਇਸ ਵਿੱਚ ਵੀ ਰਾਜਨੀਤਿਕ ਦਖ਼ਲਅੰਦਾਜ਼ੀ ਕਰਨਾ ਹਾਨੀਕਾਰਕ ਹੈ। ਕਾਲੇਜੀਅਮ ਪ੍ਰਣਾਲੀ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ, ਸੁਧਾਰ ਦੀ ਗੁੰਜਾਇਸ਼ ਹੈ ਪਰ ਕਿਸੇ ਸਿਆਸੀ ਦਖਲ ਦੀ ਨਹੀਂ। ਕੇਂਦਰ ਸਰਕਾਰ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਜਿਸ ਨਾਲ ਉਨ੍ਹਾਂ ਦਾ ਨਿਆਂਪਾਲਿਕਾ ‘ਤੇ ਕੰਟਰੋਲ ਹੋਵੇ।”

ਬਿੱਲ ਦਾ ਵਿਰੋਧ ਕਰਦਿਆਂ ਰਾਘਵ ਚੱਢਾ ਨੇ ਕਿਹਾ, “ਰਾਸ਼ਟਰੀ ਨਿਆਂਇਕ ਨਿਯੁਕਤੀ ਕਮਿਸ਼ਨ (ਐਨਜੇਏਸੀ) ਦਾ ਸੰਕਲਪ ਤਿੰਨ ਵਾਰ 1993, 1998 ਅਤੇ 2016 ਵਿੱਚ ਸੁਪਰੀਮ ਕੋਰਟ ਵਿੱਚ ਆਇਆ। ਹਰ ਵਾਰ, ਸੁਪਰੀਮ ਕੋਰਟ ਨੇ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਤਰਜੀਹ ਦਿੱਤੀ ਅਤੇ ਇਸ ਵਿਚਾਰ ਨੂੰ ਰੱਦ ਕਰ ਦਿੱਤਾ। ਮੈਂ ਇਸ ਬਿੱਲ ਦਾ ਵਿਰੋਧ ਕਰਦਾ ਹਾਂ।”

ਉਨ੍ਹਾਂ ਅੱਗੇ ਕਿਹਾ, “ਮੈਨੂੰ ਲੱਗਦਾ ਹੈ ਕਿ ਇੱਥੇ ਸੰਵਿਧਾਨਕ ਤੌਰ ‘ਤੇ ਅਸੰਭਵ ਨੂੰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੱਜਾਂ ਦੀ ਨਿਯੁਕਤੀ ਦੀ ਮੌਜੂਦਾ ਕਾਲੇਜੀਅਮ ਪ੍ਰਣਾਲੀ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ। ਇਸ ਵਿੱਚ ਸੁਧਾਰ ਦੀ ਗੁੰਜਾਇਸ਼ ਹੋ ਸਕਦੀ ਹੈ, ਜਿਸ ਨੂੰ ਨਿਆਂਪਾਲਿਕਾ ਨਾਲ ਵਿਚਾਰ ਵਟਾਂਦਰੇ ਅਤੇ ਗੱਲਬਾਤ ਤੋਂ ਬਾਅਦ ਹੀ ਕੀਤਾ ਜਾ ਸਕਦਾ ਹੈ।”

ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ ਉਨ੍ਹਾਂ ਕਿਹਾ, “ਸਾਨੂੰ ਕੇਂਦਰ ਸਰਕਾਰ ਨੂੰ ਕੁਝ ਵੀ ਅਜਿਹਾ ਨਹੀਂ ਦੇਣਾ ਚਾਹੀਦਾ ਜਿਸ ਨਾਲ ਉਹ ਨਿਆਂਪਾਲਿਕਾ ਅਤੇ ਜੱਜਾਂ ਦੀ ਨਿਯੁਕਤੀ ਵਿੱਚ ਦਖਲ ਦੇ ਸਕੇ। ਜੱਜਾਂ ਦੀ ਨਿਯੁਕਤੀ ਦੇ ਨਾਲ ਵੀ ਕੇਂਦਰ ਸਰਕਾਰ ਉਸੇ ਤਰ੍ਹਾਂ ਕਰਨਾ ਚਾਹੁੰਦੀ ਹੈ ਜਿਵੇਂ ਉਹ ਸੀਬੀਆਈ ਅਤੇ ਈਡੀ ਦੇ ਡਾਇਰੈਕਟਰਾਂ ਦੇ ਮਾਮਲੇ ਵਿੱਚ ਕਰਦੇ ਹਨ।”

ਚੱਢਾ ਨੇ ਕਿਹਾ, “ਪਿਛਲੇ 30 ਸਾਲਾਂ ਤੋਂ ਜੱਜਾਂ ਦੀ ਨਿਯੁਕਤੀ ਦੀ ਮੌਜੂਦਾ ਕਾਲੇਜੀਅਮ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਦੀ ਆਈ ਹੈ। ਇਸ ਵਿੱਚ ਸੁਧਾਰ ਦੀ ਗੁੰਜਾਇਸ਼ ਹੋ ਸਕਦੀ ਹੈ, ਪਰ ਇਸ ਨੂੰ ਰੱਦ ਕਰਨਾ ਅਤੇ ਜੱਜਾਂ ਦੀ ਨਿਯੁਕਤੀ ਵਿੱਚ ਸਿਆਸੀ ਦਖਲਅੰਦਾਜ਼ੀ ਬਿਲਕੁਲ ਨਹੀਂ ਹੋਣੀ ਚਾਹੀਦੀ। ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਨੂੰ ਸੁਪਰੀਮ ਕੋਰਟ ਨੇ ਤਿੰਨ ਵਾਰ ਰੱਦ ਕਰ ਦਿੱਤਾ ਹੈ। ਨਿਆਂਇਕ ਸੁਤੰਤਰਤਾ ਸਾਡੇ ਸੰਵਿਧਾਨ ਦੇ ਮੂਲ ਢਾਂਚੇ ਦਾ ਹਿੱਸਾ ਹੈ।

ਮੈਂ ਇਹ ਕਹਿਣਾ ਚਾਹਾਂਗਾ ਕਿ ਕੋਈ ਵੀ ਅਜਿਹਾ ਬਿੱਲ ਨਹੀਂ ਆਉਣਾ ਚਾਹੀਦਾ ਜੋ ਸਰਕਾਰ ਨੂੰ ਜੱਜਾਂ ਦੀ ਨਿਯੁਕਤੀ ਵਿੱਚ ਦਖਲ ਦੇਣ ਦਾ ਮੌਕਾ ਦੇਵੇ। ਮੌਜੂਦਾ ਸਮੇਂ ਵਿੱਚ ਸਰਕਾਰ ਨੂੰ ਸਿਰਫ ਨਿਆਂਪਾਲਿਕਾ ਤੋਂ ਹੀ ਚੁਣੌਤੀ ਮਿਲ ਰਹੀ ਹੈ। ਅੱਜ ਦੇਸ਼ ਵਿੱਚ ਉੱਚ ਨਿਆਂਪਾਲਿਕਾ ਹੀ ਇਕਮਾਤਰ ਨਿਰਪੱਖ ਸੰਸਥਾ ਹੈ। ਸਰਕਾਰ ਦੇ ਇਰਾਦੇ ਬਹੁਤ ਸਪੱਸ਼ਟ ਹਨ – ਉਹ ਉੱਚ ਨਿਆਂਪਾਲਿਕਾ ਦੇ ਜੱਜਾਂ ਦੀ ਨਿਯੁਕਤੀ ਉਸੇ ਤਰ੍ਹਾਂ ਕਰਨਾ ਚਾਹੁੰਦੇ ਹਨ ਜਿਵੇਂ ਕਿ ਉਹ ਸੀਬੀਆਈ ਅਤੇ ਈਡੀ ਦੇ ਡਾਇਰੈਕਟਰਾਂ ਦੀ ਨਿਯੁਕਤੀ ਕਰਦੇ ਹਨ, ਜੋ ਕਿ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੇ ਬਿਲਕੁਲ ਵਿਰੁੱਧ ਹੈ।”

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget