Punjab News: ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਪ ਦੀ ਪ੍ਰਤੀਕਿਰਿਆ, ਮਾਨ ਸਰਕਾਰ ਕਿਸੇ ਨਾਲ ਨਹੀਂ ਬਖ਼ਸ਼ੇਗੀ ਨਰਮੀ
AAP leader Malvinder Singh kang: ਆਪ ਨੇਤਾ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਾਖੋਰੀ ਤੇ ਤਸਕਰਾਂ ਦੇ ਖ਼ਿਲਾਫ਼ ਜਾਰੀ ਮੁਹਿੰਮ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
Punjab Police: ਨਸ਼ਿਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਦੀ ਜਾਂਚ ਦੌਰਾਨ ਖਹਿਰਾ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਹੈ। ਇਸ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਅਤੇ ਜਾਂਚ ਏਜੰਸੀਆਂ ਕਾਨੂੰਨ ਅਨੁਸਾਰ ਆਪਣਾ ਕੰਮ ਕਰਨਗੀਆਂ।
ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਅਤੇ ਇਸ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਨਸ਼ਾਖੋਰੀ ਅਤੇ ਨਸ਼ਾ ਤਸਕਰੀ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਾਵੇਂ ਸਿਆਸਤਦਾਨ ਹੋਵੇ, ਆਮ ਆਦਮੀ, ਨਸ਼ਾ ਤਸਕਰ ਜਾਂ ਕੋਈ ਹੋਰ ਵੀ ਸ਼ਾਮਲ ਹੋਵੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
AAP Punjab ਦੇ ਮੁੱਖ ਬੁਲਾਰੇ Malvinder Singh Kang ਜੀ ਦੀ ਅਹਿਮ Press Conference | Live https://t.co/52CojHW8TK
— AAP Punjab (@AAPPunjab) September 28, 2023
ਇਸ ਤੋਂ ਇਲਾਵਾ ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰੀ ਤੇ ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਚੱਲ ਰਹੀ ਮੁਹਿੰਮ ਦਾ ਸਮਰਥਨ ਕਰਨ, ਨਹੀਂ ਤਾਂ ਇਹ ਸਮਝਾਇਆ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਅੱਠ ਪੁਰਾਣੇ ਕੇਸਾਂ ਵਿੱਚ ਦਰਜ ਐਫਆਈਆਰ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਪੰਜਾਬ ਪੁਲਿਸ ਨੇ ਸਾਲ 2015 ਵਿੱਚ ਦਰਜ ਕੀਤਾ ਸੀ। ਉਸ ਸਮੇਂ ਕੁਝ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ ਜਿਨ੍ਹਾਂ ਵਿੱਚੋਂ ਕੁਝ ਲੋਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਹੋਏ ਸਨ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਝਾਅ ਦਿੱਤਾ ਸੀ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੀ ਤਸਕਰੀ ਵਿੱਚ ਸ਼ਾਮਲ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਸਾਲ 2017 ਵਿੱਚ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਇਸ ਲਈ ਉਸ ਵਿਰੁੱਧ ਈਡੀ ਦੀ ਜਾਂਚ ਨੂੰ ਠੰਢੇ ਬਸਤੇ ਵਿੱਚ ਪਾ ਦਿੱਤੀ ਸੀ।। ਸਾਡੀ ਸਰਕਾਰ ਦੀ ਨੀਤੀ ਇਸ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਨਾਲ ਸਮਝੌਤਾ ਕਰਨ ਦੀ ਨਹੀਂ ਹੈ। ਇਹੀ ਕਾਰਨ ਹੈ ਕਿ ਖਹਿਰਾ ਦੀ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰੀ ਹੋਈ ਹੈ।