ਪੜਚੋਲ ਕਰੋ
Punjab News: ਚੋਰ ਮਚਾਏ ਸ਼ੋਰ “ਦੀ ਕਹਾਵਤ ਆਮ ਆਦਮੀ ਪਾਰਟੀ ਨੇ ਸੱਚ ਸਾਬਤ ਕੀਤੀ : BJP
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟ ਮੁੱਖ ਮੰਤਰੀ ਹਨ। “ਉਲਟਾ ਚੋਰ ਕੋਤਵਾਲ ਨੂੰ ਡਾਂਟੇ “ ਤੇ...

Tarun Chugh
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟ ਮੁੱਖ ਮੰਤਰੀ ਹਨ। “ਉਲਟਾ ਚੋਰ ਕੋਤਵਾਲ ਨੂੰ ਡਾਂਟੇ “ ਤੇ “ਚੋਰ ਮਚਾਏ ਸ਼ੋਰ”ਕਹਾਵਤ ਵਾਂਗ ਕੇਜਰੀਵਾਲ ਜਾਂਚ ਏਜੰਸੀਆਂ 'ਤੇ ਦੋਸ਼ ਲਗਾ ਰਹੇ ਹਨ।
ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਵੀ ਸ਼ਰਾਬ ਘੁਟਾਲੇ ਵਿੱਚ ਵਾਰ-ਵਾਰ ਜਾਂਚ ਏਜੰਸੀਆਂ ਵਲੋਂ ਬੁਲਾਏ ਜਾਣ ਦੇ ਬਾਵਜੂਦ ਸਹਿਯੋਗ ਨਹੀਂ ਕਰ ਰਹੇ ਸਨ। ਲਗਾਤਾਰ 9 ਵਾਰ ਸ਼ਰਾਬ ਘੁਟਾਲੇ ਵਿੱਚ ਸੰਮਨ ਭੇਜਣ ਤੋਂ ਬਾਅਦ ਵੀ ਕੇਜਰੀਵਾਲ ਜਾਂਚ ਏਜੰਸੀਆਂ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਦਿੱਲੀ ਜਲ ਬੋਰਡ ਘੁਟਾਲੇ ਦਾ ਸਿੱਧਾ ਸਬੰਧ ਕੇਜਰੀਵਾਲ ਨਾਲ ਨਿਕਲਿਆ ਹੈ, ਪਰ ਜਾਂਚ ਏਜੰਸੀਆਂ ਦੇ ਸੰਮਨ 'ਤੇ ਕੇਜਰੀਵਾਲ ਜਾਂਚ 'ਚ ਸ਼ਾਮਲ ਨਹੀਂ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਸੰਵਿਧਾਨਕ ਅਹੁਦੇ 'ਤੇ ਹਨ ਅਤੇ ਉਨ੍ਹਾਂ ਨੂੰ ਸੰਵਿਧਾਨ ਅਤੇ ਸੰਸਥਾਵਾਂ ਦਾ ਅਪਮਾਨ ਨਹੀਂ ਕਰਨਾ ਚਾਹੀਦਾ।
ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਨਾਂ ਨਿੱਤ ਨਵੇਂ ਘੁਟਾਲਿਆਂ ਵਿੱਚ ਸਾਹਮਣੇ ਆ ਰਿਹਾ ਹੈ। ਸਮੁੱਚੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧਸ ਚੁੱਕੀ ਹੈ। ਕੇਜਰੀਵਾਲ ਦੀ ਤਕਰੀਬਨ ਅੱਧੀ ਕੈਬਨਿਟ ਜੇਲ ਵਿੱਚ ਹੈ ਜਾਂ ਜ਼ਮਾਨਤ 'ਤੇ ਹੈ। ਕਈ ਨੇਤਾਵਾਂ ਨੂੰ ਜ਼ਮਾਨਤ ਨਹੀਂ ਮਿਲ ਰਹੀ।
ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੀਆਂ ਜਾਂਚ ਏਜੰਸੀਆਂ ਆਪਣਾ ਕੰਮ ਸੁਤੰਤਰਤਾ ਨਾਲ ਕਰ ਰਹੀਆਂ ਹਨ, ਪਰ ਜਿਸ ਨੇ ਜਨਤਾ ਦਾ ਪੈਸਾ ਲੁੱਟਿਆ ਹੈ ਅਤੇ ਭ੍ਰਿਸ਼ਟਾਚਾਰ ਕੀਤਾ ਹੈ, ਉਸਨੂੰ ਹਿਸਾਬ ਜ਼ਰੂਰ ਦੇਣਾ ਪਵੇਗਾ।
ਤੇਲੰਗਾਨਾ ਦੀ ਐਮਐਲਸੀ ਕਵਿਤਾ ਦੀ ਸ਼ਰਾਬ ਘੁਟਾਲੇ ਵਿੱਚ ਸ਼ਮੂਲੀਅਤ ਬਾਰੇ ਚੁੱਘ ਨੇ ਕਿਹਾ ਕਿ ਸ਼ਰਾਬ ਨੀਤੀ ਰਾਹੀ ਬਹੁਤ ਵੱਡਾ ਘੋਟਾਲਾ ਕੀਤਾ ਗਿਆ ਹੈ , ਜਿਸ ਦੀਆਂ ਤਾਰਾਂ ਦਿੱਲੀ ਤੋਂ ਲੈ ਕੇ ਪੰਜਾਬ ਅਤੇ ਤੇਲੰਗਾਨਾ ਨਾਲ ਜੁੜੀਆਂ ਹੋਈਆਂ ਹਨ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕਿਸ ਨੂੰ ਕਿੰਨਾ ਫਾਇਦਾ ਹੋਇਆ ਅਤੇ ਕਿਵੇਂ ਹੋਇਆ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















