ਪੰਜਾਬ ਨੂੰ ਕੀਤਾ ਜਾ ਰਿਹਾ ਬਦਨਾਮ ? ਕੇਂਦਰ ਸਰਕਾਰ ਨੇ ਮੰਨਿਆ ਪੰਜਾਬ 'ਚ ਅਪਰਾਧ ਦਰ 17 ਸੂਬਿਆਂ ਤੋਂ ਘੱਟ
ਆਮ ਆਦਮੀ ਪਾਰਟੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਵਿਰੋਧੀ ਗਲਤ ਪ੍ਰਚਾਰ ਕਰ ਰਹੇ ਹਨ। ਪਾਰਟੀ ਨੇ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਵਿਰੋਧੀ ਗਲਤ ਪ੍ਰਚਾਰ ਕਰ ਰਹੇ ਹਨ। ਪਾਰਟੀ ਨੇ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਮੰਨਿਆ ਹੈ ਕਿ ਪੰਜਾਬ ਵਿੱਚ ਅਪਰਾਧ ਦਰ 17 ਰਾਜਾਂ ਵਿੱਚੋਂ ਸਭ ਤੋਂ ਘੱਟ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਅੰਕੜੇ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਪਰਦਾਫਾਸ਼ ਕਰਦੇ ਹਨ।
In response to the question asked by AAP MP @MP_SanjeevArora
— AAP Punjab (@AAPPunjab) December 15, 2022
Central Govt admits In Rajya Sabha that crime rate in Punjab is the LOWEST amongst 17 states!
This data busts the propaganda against Punjab by opposition parties with regard to law and order pic.twitter.com/cYUPwJsahi






















