ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਵਿਰੋਧੀ ਗਲਤ ਪ੍ਰਚਾਰ ਕਰ ਰਹੇ ਹਨ। ਪਾਰਟੀ ਨੇ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਮੰਨਿਆ ਹੈ ਕਿ ਪੰਜਾਬ ਵਿੱਚ ਅਪਰਾਧ ਦਰ 17 ਰਾਜਾਂ ਵਿੱਚੋਂ ਸਭ ਤੋਂ ਘੱਟ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਅੰਕੜੇ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਪਰਦਾਫਾਸ਼ ਕਰਦੇ ਹਨ।







ਦੱਸ ਦਈਏ ਕਿ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਗਾਤਾਰ ਘੇਰ ਰਹੀਆਂ ਹਨ। ਕੇਂਦਰ ਸਰਕਾਰ ਦੇ ਇਹ ਅੰਕੜੇ ਆਮ ਆਦਮੀ ਪਾਰਟੀ ਲਈ ਵੱਡੀ ਰਾਹਤ ਹਨ। ਇਹ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਹੋਰ ਸੂਬਿਆਂ ਨਾਲੋਂ ਅਪਰਾਧ ਦੀ ਦਰ ਕਾਫੀ ਘੱਟ ਹੈ।

 



 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।