ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ।
ਦੱਸ ਦੇਈਏ ਕਿ ਐਤਵਾਰ ਨੂੰ 'ਆਪ' (AAP) ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ (AAP Punjab Candidates 10th list) ਜਾਰੀ ਕੀਤੀ ਗਈ ਸੀ। ਇਸ ਸੂਚੀ ਵਿੱਚ ‘ਆਪ‘ ਨੇ 3 ਉਮੀਦਵਾਰਾਂ ਦਾ ਐਲਾਨ ਕੀਤਾ ਸੀ।ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਪਟਿਆਲਾ ਸ਼ਹਿਰ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਓਧਰ ਭਾਜਪਾ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਪਾਰਟੀ ਵੱਲੋਂ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ 12 ਹਲਕਿਆਂ ਲਈ ਆਪਣੇ ਉਮੀਦਵਾਰ ਐਲਾਨੇ ਹਨ।
ਇਹ ਵੀ ਪੜ੍ਹੋ : ਜੇ ਕੇਜਰੀਵਾਲ 'ਚ ਹਿੰਮਤ ਹੈ ਤਾਂ ਪੰਜਾਬ 'ਚ ਮੇਰੇ ਖਿਲਾਫ ਚੋਣ ਲੜੇ : CM ਚੰਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490