ਪੜਚੋਲ ਕਰੋ
Advertisement
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਪੰਜਾਬ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਸਭ ਕਿਆਸਰਾਈਆਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਤੇ ਸਰਕਾਰ ਬਣਾਵੇਗੀ।
ਚਡੀਗੜ੍ਹ: ਪੰਜਾਬ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਸਭ ਕਿਆਸਰਾਈਆਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਤੇ ਸਰਕਾਰ ਬਣਾਵੇਗੀ। ਪਾਰਟੀ ਦੇ ਇਸ ਐਲਾਨ ਨਾਲ ਸਪਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਕਿਸੇ ਵੀ ਧਿਰ ਨਾਲ ਗੱਠਜੋੜ ਨਹੀਂ ਕਰੇਗੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਮੌਜੂਦਗੀ 'ਚ ਸਪਸ਼ਟ ਕੀਤਾ ਹੈ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ। ਰਾਘਵ ਚੱਢਾ ਨੇ ਕਿਹਾ, ''ਅਸੀਂ ਅੱਜ ਸਾਫ਼ ਸ਼ਬਦਾਂ 'ਚ ਹਮੇਸ਼ਾ ਲਈ ਇਹ ਸਪਸ਼ਟ ਕਰਦੇ ਹਾਂ ਕਿ 2022 ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਬਲਬੂਤੇ ਲੜੇਗੀ। ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗੀ ਤੇ ਜਿੱਤੇਗੀ।''
ਰਾਘਵ ਚੱਢਾ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਜੋ ਚੰਗੇ ਲੋਕ ਹਨ ਤੇ ਪੰਜਾਬ ਦੀ ਖ਼ੁਸ਼ਹਾਲੀ ਚਾਹੁੰਦੇ ਹਨ, ਅਜਿਹੇ ਸਾਰੇ ਲੋਕਾਂ ਤੇ ਆਗੂਆਂ ਦਾ ਆਮ ਆਦਮੀ ਪਾਰਟੀ 'ਚ ਦਿਲੋਂ ਸਵਾਗਤ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਸੂਬੇ ਦੇ ਲੋਕ ਬਾਦਲਾਂ ਦੇ ਮਾਫ਼ੀਆ ਰਾਜ ਤੋਂ ਕਲਪ ਗਏ ਸਨ, ਹੁਣ ਕਾਂਗਰਸ ਦੀ ਮਾਫ਼ੀਆ ਸਰਕਾਰ ਤੋਂ ਹੋਰ ਵੀ ਜ਼ਿਆਦਾ ਕਲਪੇ ਪਏ ਹਨ। ਇਸ ਲਈ ਜਨਤਾ ਆਮ ਆਦਮੀ ਪਾਰਟੀ ਨੂੰ ਉਮੀਦ ਵਜੋਂ ਦੇਖਣਾ ਚਾਹੁੰਦੀ ਹੈ ਤੇ ਇੱਕ ਵਾਰ ਸਰਕਾਰ ਦੀ ਜ਼ਿੰਮੇਵਾਰੀ ਦੇਣ ਦਾ ਪੂਰਾ ਮਨ ਬਣਾ ਚੁੱਕੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੇਤੀ ਵਿਰੋਧੀ ਕਾਨੂੰਨਾਂ ਦਾ ਸੜਕ ਤੋਂ ਸੰਸਦ ਤੇ ਵਿਧਾਨ ਸਭਾ ਤੱਕ ਪੂਰੀ ਸੰਜੀਦਗੀ ਨਾਲ ਵਿਰੋਧ ਕਰ ਰਹੀ ਹੈ। ਮਾਨ ਨੇ ਕਿਹਾ ਕਾਂਗਰਸ ਸੰਸਦ 'ਚ ਖੇਤੀ ਕਾਨੂੰਨਾਂ ਵਿਰੁੱਧ ਇੱਕਜੁੱਟ ਤੇ ਉਮੀਦ ਮੁਤਾਬਕ ਭੂਮਿਕਾ ਨਹੀਂ ਨਿਭਾਅ ਰਹੀ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਅੱਤ ਦੀ ਹੰਕਾਰੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਇੱਕ ਹੋਰ ਬਿਜਲੀ ਸੋਧ ਬਿੱਲ 2021 ਲਿਆ ਕੇ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਤੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਮਿਲਦੀ ਬਿਜਲੀ ਸਬਸਿਡੀ ਖੋਹਣ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement