Punjab Election 2022: 'ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ', ਸੁਖਬੀਰ ਬਾਦਲ ਦੇ ਕੇਜਰੀਵਾਲ 'ਤੇ ਵੱਡੇ ਇਲਜ਼ਾਮ
Sukhbir Badal: ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ। ਇਸ ਕਾਰਨ ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਨਾਲ ਨਹੀਂ ਜੁੜੀਆਂ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ। ਇਸ ਕਾਰਨ ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਨਾਲ ਨਹੀਂ ਜੁੜੀਆਂ।
ਉਨ੍ਹਾਂ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਬਲਬੀਰ ਸਿੰਘ ਰਾਜੇਵਾਲ ਨੂੰ ਚਾਹੀਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਉਨ੍ਹਾਂ ਆਗੂਆਂ ਦੇ ਨਾਂ ਜਨਤਕ ਕਰਨ ਜੋ ਪੰਜਾਬ ਵਿੱਚ ਪੈਸੇ ਲੈ ਕੇ ਟਿਕਟਾਂ ਦੇਣ ਵਿੱਚ ਲੱਗੇ ਹੋਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦਾ ਸਿਆਸੀ ਪਾਰਟੀਆਂ ਨੂੰ ਨੁਕਸਾਨ ਹੋਵੇਗਾ ਜਾਂ ਨਹੀਂ, ਇਹ ਫੈਸਲਾ ਪੰਜਾਬ ਦੇ ਲੋਕ ਕਰਨਗੇ।
ਦਰਅਸਲ 'ਆਪ' ਦੀ ਟਿਕਟ ਵੰਡ ਨੂੰ ਲੈ ਕੇ ਪਾਰਟੀ ਦੇ ਅੰਦਰ ਹੀ ਚਰਚਾ ਛਿੜ ਗਈ ਹੈ। ਪਾਰਟੀ ਦੇ ਯੂਥ ਲੀਡਰ ਗੁਰਤੇਜ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਬਾਹਰੋਂ ਉਮੀਦਵਾਰ ਲਿਆ ਕੇ ਟਿਕਟ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਹੈ ਕਿ ਜੋ ਲੋਕ ਬਾਹਰੋਂ ਆ ਰਹੇ ਹਨ, ਕੀ ਉਹ ਹੁਣ ਦੁੱਧ ਧੋਤੇ ਹੋ ਗਏ ਹਨ।
ਉਨ੍ਹਾਂ ਸਵਾਲ ਉਠਾਇਆ ਹੈ ਕਿ ਪਾਰਟੀ ਦੇ ਆਮ ਵਰਕਰ ਨੂੰ ਸੀਟ ਕਿਉਂ ਨਹੀਂ ਦਿੱਤੀ ਜਾ ਰਹੀ। ਅੱਜ ਵੱਡੇ-ਵੱਡੇ ਲੀਡਰ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਤੇ ਪੈਸੇ ਦਿੱਤੇ ਅੱਜ ਉਨ੍ਹਾਂ ਨੂੰ ਪਾਰਟੀ ਟਿਕਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਜਿਸ ਨੂੰ ਮੁਹਾਲੀ ਤੋਂ ਟਿਕਟ ਦਿੱਤੀ ਹੈ, ਉਹ ਹਰ ਪਾਰਟੀ ਨਾਲ ਕੰਮ ਕਰ ਚੁੱਕਾ ਹੈ। ਹੁਣ ਆਮ ਆਦਮੀ ਪਾਰਟੀ ਨੇ ਉਸ ਨੂੰ ਸੀਟ ਦੇ ਦਿੱਤੀ ਹੈ।
ਇਹ ਵੀ ਪੜ੍ਹੋ: Punjab Election: ਵਿਧਾਨ ਸਭਾ ਚੋਣਾਂ ਲਈ ਕੈਪਟਨ ਦਾ ਐਕਸ਼ਨ, ਪੰਜਾਬ ਲੋਕ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: