ਪੜਚੋਲ ਕਰੋ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸੁਖਬੀਰ ਬਾਦਲ ਦੇ SIT 'ਚ ਪੇਸ਼ ਨਾ ਹੋਣ 'ਤੇ ਚੁੱਕੇ ਸਵਾਲ

ਸੁਖਬੀਰ ਬਾਦਲ ਨੇ ਹੋਰ ਸਮਾਂ ਮੰਗਿਆ ਹੈ। ਕੰਗ ਨੇ ਕਿਹਾ ਕਿ ਦਾਲ 'ਚ ਕੁਝ ਕਾਲਾ ਹੈ, ਸੁਖਬੀਰ ਬਾਦਲ ਜਾਂਚ ਤੋਂ ਮੂੰਹ ਲੁਕਾ ਰਹੇ ਹਨ। ਸਾਲਾਂ ਤੋਂ ਲੋਕਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਸੁਖਬੀਰ ਨੂੰ ਅਜੇ ਵੀ ਸਮਾਂ ਚਾਹੀਦਾ ਹੈ?

ਚੰਡੀਗੜ੍ਹ : ਦੇਸ਼ ਵਿਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 'ਤੇ ਆਮ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਲੋਕਾਂ ਦੇ ਟੈਕਸ ਦੇ ਕਰੋੜਾਂ ਰੁਪਏ ਦੇਸ਼ 'ਚ ਹੋਰ ਪਾਰਟੀਆਂ ਦੀਆਂ ਸਰਕਾਰਾਂ ਨੂੰ ਡੇਗਣ ਲਈ ਇਸਤੇਮਾਲ ਕਰਨ ਦਾ ਦੋਸ਼ ਲਾਇਆ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਟੈਕਸਦਾਤਾਵਾਂ ਦਾ ਪੈਸਾ ਉਨ੍ਹਾਂ ਦੀ ਭਲਾਈ 'ਤੇ ਖਰਚਣ ਦੀ ਬਜਾਏ ਵੱਖ-ਵੱਖ ਰਾਜਾਂ ਵਿੱਚ ਵਿਰੋਧੀਆਂ ਦੀਆਂ ਸਰਕਾਰਾਂ ਡੇਗਣ ਲਈ ਵਰਤ ਰਹੇ ਹਨ ਪਰ ਉਹ ਦਿੱਲੀ ਵਿੱਚ ਅਜਿਹਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ।

ਕੰਗ ਨੇ ਕਿਹਾ ਕਿ ਭਾਜਪਾ ਦਾ 'ਆਪ੍ਰੇਸ਼ਨ ਲੋਟਸ' ਦਿੱਲੀ 'ਚ ਫੇਲ ਹੋ ਗਿਆ ਭਾਵੇਂ ਕਿ ਉਨ੍ਹਾਂ ਨੇ 'ਆਪ' ਦੇ ਕਈ ਵਿਧਾਇਕਾਂ ਨੂੰ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਭਾਜਪਾ ਨੇ ਸਰਕਾਰਾਂ ਨੂੰ ਡੇਗਣ ਲਈ ਹੁਣ ਤੱਕ 6,300 ਕਰੋੜ ਰੁਪਏ ਦੀ ਵੱਡੀ ਰਾਸ਼ੀ ਖਰਚ ਕੀਤੀ ਹੈ। ਭਾਜਪਾ ਨੇ ਹਾਲ ਹੀ ਵਿੱਚ ਮਹਾਰਾਸ਼ਟਰ, ਅਰੁਣਾਚਲ, ਮਨੀਪੁਰ ਅਤੇ ਗੋਆ ਵਿੱਚ ਸਰਕਾਰਾਂ ਗਿਰਾ ਕਿ ਆਪਣੀ ਸਰਕਾਰ ਬਣਾਈ ਅਤੇ ਹੁਣ ਉਨ੍ਹਾਂ ਦੀਆਂ ਨਜ਼ਰਾਂ ਝਾਰਖੰਡ 'ਤੇ ਹਨ। 2014 'ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਜਪਾ ਨੇ ਖਰੀਦੋ-ਫਰੋਖ਼ਤ ਨਾਲ 8 ਸੂਬਿਆਂ 'ਚ ਚੁਣੀਆਂ ਹੋਈਆਂ ਸਰਕਾਰਾਂ ਡੇਗੀਆਂ ਹਨ।  

ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗੁਜਰਾਤ ਬੰਦਰਗਾਹਾਂ ਤੋਂ 22000 ਕਰੋੜ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਅਤੇ ਗੁਜਰਾਤ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਦੀ ਸੀਬੀਆਈ ਜਾਂਚ ਕਰਵਾਉਣ ਲਈ ਕਿਹਾ। ਪਰ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਨਜ਼ਰਅੰਦਾਜ਼ ਕਰ ਸਿਰਫ਼ ਵਿਰੋਧੀ ਧਿਰਾਂ ਦੀਆਂ ਚੁਣੀਆਂ ਸਰਕਾਰਾਂ ਨੂੰ ਡੇਗਣ 'ਤੇ ਹੀ ਕੇਂਦਰਿਤ ਹਨ।

ਉਨ੍ਹਾਂ ਕਿਹਾ ਕਿ ਐਨਡੀਏ ਦੀ ਸਰਕਾਰ ਤੋਂ ਪਹਿਲਾਂ 2014 ਵਿੱਚ ਡੀਜ਼ਲ 55 ਰੁਪਏ ਅਤੇ ਪੈਟਰੋਲ ਦੀ ਕੀਮਤ 60 ਰੁਪਏ ਸੀ ਪਰ ਹੁਣ ਇਹ ਕ੍ਰਮਵਾਰ 90 ਰੁਪਏ ਅਤੇ 110 ਰੁਪਏ ਤੋਂ ਉਪਰ ਹੈ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕੰਗ ਨੇ ਸਵਾਲ ਕੀਤਾ ਕਿ ਜੇਕਰ ਸੁਖਬੀਰ ਬਾਦਲ ਇਮਾਨਦਾਰ ਹਨ ਅਤੇ ਇਸ ਮਾਮਲੇ 'ਚ ਕੁਝ ਵੀ ਛੁਪਾਉਣ ਲਈ ਨਹੀਂ ਤਾਂ ਉਹ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਤੋਂ ਭੱਜ ਕਿਉਂ ਰਹੇ ਹਨ ਅਤੇ ਸਿਟ ਸਾਹਮਣੇ ਪੇਸ਼ ਨਹੀਂ ਹੋ ਰਹੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸਾਂ ਵਿੱਚ ਡੇਰਾ ਸੱਚਾ ਸੌਦਾ ਦੀ ਸ਼ਮੂਲੀਅਤ ਦਾ ਸਭ ਨੂੰ ਪਤਾ ਸੀ ਪਰ ਬਾਦਲ ਪਰਿਵਾਰ ਨੇ ਫਿਰ ਵੀ ਉਸ ਨੂੰ ਕਲੀਨ ਚਿੱਟ ਦਿੱਤੀ ਅਤੇ ਸਿੱਖ ਸੰਗਤ ਸੱਤ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੀ ਹੈ। ਪਰ ਹੁਣ ਭਗਵੰਤ ਮਾਨ ਦੀ ਨਿਰਣਾਇਕ ਸਰਕਾਰ ਬੇਅਦਬੀ ਮਾਮਲਿਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਏਗੀ।

ਉਨ੍ਹਾਂ ਸਪੱਸ਼ਟ ਕਿਹਾ ਕਿ 'ਆਪ' ਸਰਕਾਰ ਸੀਨੀਅਰ ਸਿਆਸਤਦਾਨਾਂ ਸਮੇਤ ਇਹਨਾਂ ਮਾਮਲਿਆਂ 'ਚ ਆਉਂਦੇ ਸਾਰੇ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਢੁੱਕਵੀਂ ਕਾਰਵਾਈ ਕਰੇਗੀ ਅਤੇ ਕਿਸੇ ਨੂੰ ਵੀ ਬਿਨਾਂ ਕਾਰਨ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਬਾਕੀ ਪਾਰਟੀਆਂ ਵਾਂਗ ਸਿਆਸੀ ਬਦਲਾਖੋਰੀ ਲਈ ਨਹੀਂ, ਸਗੋਂ ਸੂਬੇ ਵਿੱਚ ਇਨਸਾਫ ਅਤੇ ਸਹੀ ਸਿਸਟਮ ਯਕੀਨੀ ਬਣਾਉਣ ਲਈ ਸੱਤਾ 'ਚ ਆਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget