(Source: ECI/ABP News/ABP Majha)
Punjab News: ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ...ਸੀਐਮ ਭਗੰਵਤ ਮਾਨ ਨੇ ਵਜਾਇਆ ਚੋਣ ਬਿਗੁਲ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ '13-0 ਨਾਲ, ਜਿੱਤੇਗਾ ਪੰਜਾਬ' ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ
Punjab News: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ '13-0 ਨਾਲ, ਜਿੱਤੇਗਾ ਪੰਜਾਬ' ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ।
13-0 ਨਾਲ, ਜਿੱਤੇਗਾ ਪੰਜਾਬ... ਲੋਕਸਭਾ ਚੋਣਾਂ ਦੀ ਕੈਂਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ.. ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮੋਹਾਲੀ ਤੋਂ Live.. https://t.co/H0Nk6WJdiF
— Bhagwant Mann (@BhagwantMann) March 11, 2024
ਦਰਅਸਲ, ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਸਬੰਧੀ ਮੋਹਾਲੀ ਵਿਖੇ ਸਮਾਗਮ ਕਰਵਾਇਆ ਗਿਆ। ਪੰਜਾਬ ਚੋਣਾਂ ਲਈ 'ਆਪ' ਵੱਲੋਂ ਦਿੱਤਾ ਗਿਆ ਨਾਅਰਾ 'ਸਸੰਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’, ਹੈ। ਸੀਐਮ ਨੇ ਨਾਅਰੇ ਵਿੱਚ ਆਪਣਾ ਨਾਂ ਆਉਣ ਲਈ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ 13-0 ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਸੀਐਮ ਭਗਵੰਤ ਮਾਨ ਇਕੱਲੇ ਹੀ ਲੜ ਰਹੇ ਹਨ। ਜੇਕਰ ਉਹ ਜੇਤੂ ਹੋ ਜਾਂਦੇ ਹਨ ਤਾਂ ਇਹ 13 ਸੀਟਾਂ ਸੀ.ਐਮ ਭਗਵੰਤ ਮਾਨ ਦੇ 13 ਹੱਥ ਹੋਣਗੇ ਫਿਰ ਪੰਜਾਬ ਦੀ ਖੁਸ਼ਹਾਲੀ ਨੂੰ ਕੋਈ ਨਹੀਂ ਰੋਕ ਸਕਦਾ।
ਕੇਂਦਰ ਸਰਕਾਰ ਪੰਜਾਬ ਨਾਲ ਨਫ਼ਰਤ ਕਰਦੀ ਹੈ... ਇਹ ਨਹੀਂ ਚਾਹੁੰਦੇ ਕਿ ਪੰਜਾਬ ਤਰੱਕੀ ਕਰੇ... ਤੁਸੀਂ ਪੰਜਾਬ 'ਚ 13-0 ਕਰ ਦਿਓ... ਪੰਜਾਬ ਦੇ ਬਣਦੇ ਹੱਕ ਅਸੀਂ ਤੁਹਾਨੂੰ ਲੈ ਕੇ ਦਿਖਾਵਾਂਗੇ... pic.twitter.com/chM6QbBvCb
— Bhagwant Mann (@BhagwantMann) March 11, 2024ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਨਾਅਰੇ ਵਿੱਚ ਉਨ੍ਹਾਂ ਦਾ ਨਾਂ ਸਾਹਮਣੇ ਆਉਣ ਕਾਰਨ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਨਾਲ-ਨਾਲ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।