Punjab News:  ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ '13-0 ਨਾਲ, ਜਿੱਤੇਗਾ ਪੰਜਾਬ' ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ।





ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਨਾਅਰੇ ਵਿੱਚ ਉਨ੍ਹਾਂ ਦਾ ਨਾਂ ਸਾਹਮਣੇ ਆਉਣ ਕਾਰਨ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਨਾਲ-ਨਾਲ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।