Punjab News: ਦਿੱਲੀ ਦੇ ਜੇਲ੍ਹ ਮੰਤਰੀ ਸਤਿੰਦਰ ਜੈਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਫੇਸਬੁੱਕ ਪੇਜ ਉਪਰ ਵੀਡੀਓ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਆਮ ਲੋਕਾਂ ਲਈ ਬਣਾਏ ਮੁਹੱਲਾ ਕਲੀਨਿਕਾਂ 'ਚ ਨਾ ਡਾਕਟਰ, ਨਾ ਹਨ ਦਵਾਈਆਂ ਪਰ ਕਰੋੜਾਂ ਦੇ ਘੁਟਾਲਿਆਂ ਦੇ ਦੋਸ਼ੀ ਸਤਿੰਦਰ ਜੈਨ ਨੂੰ ਕੇਜਰੀਵਾਲ ਵੱਲੋਂ ਤਿਹਾੜ ਜੇਲ੍ਹ 'ਚ ਦਿੱਤੀਆਂ ਜਾ ਰਹੀਆਂ ਬਿਹਤਰ ਸਿਹਤ ਸੇਵਾਵਾਂ।


ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਅਪਰਾਧੀਆਂ ਦੇ ਗੱਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਤੇ ਹਾਈ ਕੋਰਟ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।



ਦਿੱਲੀ ਦੇ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਵਿੱਚ ਮਾਲਿਸ਼ ਕਰਵਾਏ ਜਾਣ ਦੀ ਵੀਡੀਓ ਦਿਖਾਉਂਦਿਆਂ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣਾ ਅਸਤੀਫ਼ਾ ਦੇਣ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਦਿੱਤੇ ਜਾ ਰਹੇ ਵੀਆਈਪੀ ਟਰੀਟਮੈਂਟ ਦੀ ਵੀਡੀਓ ਤੋਂ ਸਪੱਸ਼ਟ ਹੈ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿੱਚ ਸ਼ਰਨ ਲੈਣ ਨੂੰ ਤਰਜੀਹ ਦਿੰਦੇ ਹਨ।


ਇਹ ਵੀ ਪੜ੍ਹੋ: Viral Video: ਇੱਕ ਬਾਈਕ 'ਤੇ ਦੋ ਕੁੱਤੇ, ਘਰੇਲੂ ਸਮਾਨ ਅਤੇ 7 ਲੋਕ... ਅਜਿਹੀ ਸਵਾਰੀ ਕਦੇ ਨਹੀਂ ਦੇਖੀ ਹੋਵੇਗੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।