Jalandhar News : ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪਣਾ ਪੂਰਾ ਜ਼ੋਰ ਲਗਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਜਲੰਧਰ ਦੇ ਵੈਸਟ ਹਲਕਾ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਤਿਰੰਗਾ ਯਾਤਰਾ ਕੱਢੀ ਹੈ।



ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 1 ਸਾਲ ਵਿੱਚ ਕੀਤੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਲੋਕ ਆਪ ਨੂੰ ਜਿਤਾਉਣਗੇ।


ਇਹ ਵੀ ਪੜ੍ਹੋ : 20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ 'ਚ ਲੱਗੇ ਫ਼ੌਜੀ ਜਵਾਨ

ਪੰਜਾਬ ਪੁਲਿਸ ਨੂੰ ਇਨਪੁਟ ਮਿਲਿਆ ਹੈ ਕਿ ਲਖਬੀਰ ਸਿੰਘ ਲੰਡਾ ਆਪਣੇ ਸਾਥੀਆਂ ਨੂੰ ਛੁਡਵਾ ਸਕਦੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ 'ਤੇ ਭਰੋਸਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਆਪਣੇ ਹੱਥਾਂ 'ਚ ਲੈਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਅਸੀਂ ਵੱਡੇ ਮਗਰਮੱਛਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਹੈ ,ਜੋ ਪੰਜਾਬ ਨੂੰ ਤਬਾਹੀ ਵੱਲ ਲੈ ਕੇ ਜਾਣਾ ਚਾਹੁੰਦੇ ਸੀ। 


ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ 'ਚ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕਰਕੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ।

 


 

 ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਫਿਲੌਰ ਦੇ ਬੁੰਡਾਲਾ ਅਤੇ ਬਾੜਾ ਪਿੰਡ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਸੀਂ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਅਗਲੇ ਛੇ ਮਹੀਨਿਆਂ ਵਿੱਚ ਨਤੀਜੇ ਵਿਖਾਈ ਦੇਣੇ ਸ਼ੁਰੂ ਹੋ ਜਾਣਗੇ।