ਪੜਚੋਲ ਕਰੋ

ਕਿਸਾਨਾਂ ਖਿਲਾਫ ਪ੍ਰਚਾਰ ਕਰਨ ਵਾਲਿਆਂ ਨਾਲ ਨਿੱਬੜੇਗੀ ਆਮ ਆਦਮੀ ਪਾਰਟੀ, ਭਗਵੰਤ ਮਾਨ ਨੇ ਕੀਤਾ ਐਲਾਨ

'ਆਪ' ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਹੁਣ ਆਪ ਕਾਨੂੰਨੀ ਲੜਾਈ 'ਚ ਵੀ ਮਦਦ ਕਰੇਗੀ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਕਿਸਾਨਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨਾ ਮੰਦਭਾਗਾ ਹੈ। ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਤੇ ਜਵਾਨ ਦਾ ਅਪਮਾਨ ਕਰਨਾ ਬੰਦ ਕਰੇ ਸਰਕਾਰ।

ਚੰਡੀਗੜ੍ਹ: ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਵੱਲੋਂ ਵੱਖ-ਵੱਖ ਪੱਧਰ 'ਤੇ ਸੰਘਰਸ਼ ਜਾਰੀ ਹੈ। ਇਸ ਦੇ ਨਾਲ ਹੀ ਸਿਆਸੀ ਲੀਡਰਾਂ ਤੇ ਹੋਰਨਾਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ 'ਤੇ ਹੁਣ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਨੋਟਿਸ ਲਿਆ ਹੈ। ਅੰਦੋਲਨ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਕਿਸਾਨਾਂ ਵੱਲੋਂ 'ਆਪ' ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ। ਇਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ। ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਕਿਸਾਨਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ। ਉਨ੍ਹਾਂ ਕਿਹਾ ਕਿ ਸਾਡੇ ਅੰਨਦਾਤਾ ਲਈ ਅਜਿਹੀਆਂ ਟਿੱਪਣੀਆਂ ਸੁਣ ਕੇ ਦਿਲ ਨੂੰ ਬਹੁਤ ਦੁੱਖ ਪਹੁੰਚਦਾ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਮੈਨੂੰ ਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸੀ ਤਾਂ ਪਾਰਟੀ ਨੇ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਡਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁੱਧ ਝੂਠੀ ਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁੱਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਮ ਆਦਮੀ ਪਾਰਟੀ ਆਪਣੇ ਪੱਧਰ 'ਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ। Farms Law: ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਐਲਾਨ ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇੱਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ। ਇਸ ਦੇ ਨਾਲ ਹੀ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਪ੍ਰਦਰਸ਼ਨ ਕਰ ਰਿਹਾ ਹੈ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਵਿਚੋਲੇ ਵਜੋਂ ਝੂਠ ਦਾ ਪ੍ਰਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠਾ ਪ੍ਰਚਾਰ ਕਰਦੀ ਹੋਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget