Chandigarh mayor election result: ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਆਮ ਆਦਮੀ ਪਾਰਟੀ ਜਾਵੇਗੀ ਸੁਪਰੀਮ ਕੋਰਟ
Chandigarh mayor election: ਪੰਜਾਬ ਸਰਕਾਰ ਨੇ ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ।
Chandigarh Mayor election result: ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ, ਜੋ ਕਿ ਬਹੁਤ ਜ਼ਿਆਦਾ ਹੈ, ਇਸ ਲਈ ਪਾਰਟੀ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ ਦਾ ਰੁੱਖ ਕਰੇਗੀ।
ਦੱਸ ਦਈਏ ਕਿ ਪਿਛਲੇ ਦਿਨੀਂ ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ਹੋਈਆਂ ਜਿਸ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਤੋਂ ਹੀ ਸਿਆਸੀ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਜਿੱਤ ਧੋਖਾਧੜੀ ਕਰਕੇ ਹੋਈ ਹੈ।
ਇਹ ਵੀ ਪੜ੍ਹੋ: Amritsar News: ਮਜੀਠੀਆ ਨੇ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਕੀਤਾ ਸਿਆਸਤ ਛੱਡਣ ਦਾ ਐਲਾਨ!
ਉੱਥੇ ਹੀ ਇਸ ਮਾਮਲੇ 'ਚ ਦਰਜ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫਤਿਆਂ 'ਚ ਆਪਣਾ ਜਵਾਬ ਦਰਜ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਕੇਸ ਦੀ ਅਗਲੀ ਸੁਣਵਾਈ ਹੁਣ 26 ਫਰਵਰੀ 2024 ਨੂੰ ਹੋਵੇਗੀ। ਪਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਹਾਈਕੋਰਟ ਵਲੋਂ ਜਵਾਬ ਦੇਣ ਲਈ ਦਿੱਤਾ ਗਿਆ ਸਮਾਂ ਬਹੁਤ ਜ਼ਿਆਦਾ ਹੈ ਜਿਸ ਕਰਕੇ ਹੁਣ ਉਹ ਸੁਪਰੀਮ ਕੋਰਟ ਦਾ ਰੁੱਖ ਕਰਨਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਈ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਲ ਨੇ ਚੋਣ ਨਤੀਜਿਆਂ ਦਾ ਐਲਾਨ ਵੀ ਕੀਤਾ। ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਐਲਾਨਿਆ ਗਿਆ। ਮੇਅਰ ਦੀ ਚੋਣ ਲਈ ਕੁੱਲ 36 ਵੋਟਾਂ ਪਈਆਂ। ਇਨ੍ਹਾਂ ਵਿੱਚੋਂ ਭਾਜਪਾ ਦੇ ਹੱਕ ਵਿੱਚ 16 ਵੋਟਾਂ ਪਈਆਂ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ 12 ਵੋਟਾਂ ਪਈਆਂ। ਤਕਨੀਕੀ ਖਾਮੀਆਂ ਕਾਰਨ ਅੱਠ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ। 'ਆਪ' ਅਤੇ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਬੁੱਧਵਾਰ ਨੂੰ 'ਆਪ' ਵੱਲੋਂ ਮੇਅਰ ਚੋਣ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: Moga News: ਪਿੰਡ ਵਾਲਿਆਂ ਤੇ ਗੁੱਜਰਾਂ ਵਿਚਾਲੇ ਖੂਨੀ ਝੜਪ! ਇੱਕ-ਦੂਜੇ ਉੱਪਰ ਖੂਬ ਡਾਂਗਾਂ ਵਰ੍ਹਾਈਆਂ