ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਦੇ ਸਾਂਝਾ ਸਮਾਜ ਮੋਰਚਾ ਦਾ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਹੀਂ ਹੋਏਗਾ। ਇਹ ਸੰਕਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦਾ ਕਿਸਾਨਾਂ ਨਾਲ ਸਮਝੌਤਾ ਹੋਣ ਦੀ ਕੋਈ ਸੰਭਾਵਨਾ ਨਹੀਂ। ਉਨ੍ਹਾਂ ਕਿਹਾ ਕਿ ਪਾਰਟੀ ਨੇ 83 ਉਮੀਦਵਾਰ ਐਲਾਨ ਦਿੱਤੇ ਹਨ, ਜਦਕਿ ਬਾਕੀਆਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।


ਦੱਸ ਦਈਏ ਕਿ 22 ਕਿਸਾਨ ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਦੇ ਬੈਨਰ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਉਮੀਦ ਜਾਹਿਰ ਕੀਤੀ ਸੀ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਬਾਰੇ ਗੱਲ਼ਬਾਤ ਸ਼ੁਰੂ ਵੀ ਹੋਈ ਸੀ। ਹੁਣ ਕੇਜਰੀਵਾਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।

ਆਮ ਆਦਮੀ ਪਾਰਟੀ ਨੇ 83 ਉਮੀਦਵਾਰ ਐਲਾਨ ਦਿੱਤੇ ਹਨ। ਇਸ ਲਈ ਵੀ ਮੰਨਿਆ ਜਾ ਰਿਹਾ ਹੈ ਕਿ ਹੁਣ ਗੱਠਜੋੜ ਨਹੀਂ ਹੋਏਗਾ। ਉਂਝ ਸਿਆਸੀ ਮਾਹਿਰਾਂ ਦੇ ਮੰਨਣਾ ਹੈ ਕਿ ਜੇਕਰ ਗੱਠਜੋੜ ਹੋ ਜਾਵੇ ਤਾਂ ਪੰਜਾਬ ਦੀਆਂ ਸਿਆਸੀ ਸਮੀਕਰਨਾਂ ਬਦਲ ਸਕਦੀਆਂ ਹਨ। 

 

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਨੇ 'ਸੰਯੁਕਤ ਸਮਾਜ ਮੋਰਚੇ' ਦਾ ਐਲਾਨ ਕਰਦਿਆਂ ਸਿਆਸਤ 'ਚ ਐਂਟਰੀ ਮਾਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ। ਹਾਲਾਂਕਿ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਨਾਲ ਆ ਜਾਵੇਗਾ। 


 


ਇਹ ਵੀ ਪੜ੍ਹੋ : Goodbye 2021: ਸਾਲ 2021 'ਚ ਲਾਂਚ ਹੋਏ 50 ਮੈਗਾਪਿਕਸਲ ਵਾਲੇ ਇਹ 10 ਸਮਾਰਟਫੋਨ, 6000mAH ਤੱਕ ਬੈਟਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490