(Source: ECI/ABP News/ABP Majha)
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਹਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ।
Punjab By Poll: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਸੀਟ 'ਤੇ 'ਆਪ' ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,582 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਜਿੱਤ ਦੀ ਪੁਸ਼ਟੀ ਕਰਕੇ ਡਾ. ਇਸ਼ਾਂਕ ਨੂੰ ਵਧਾਈਆਂ ਦਿੱਤੀਆਂ ਹਨ।
ਚੱਬੇਵਾਲ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ✨
— AAP Punjab (@AAPPunjab) November 23, 2024
ਡਾ. ਇਸ਼ਾਂਕ ਚੱਬੇਵਾਲ ਨੂੰ ਬਹੁਤ ਮੁਬਾਰਕਾਂ! pic.twitter.com/rDtInUAKA2
ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਹਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ।
ਜ਼ਿਕਰ ਕਰ ਦਈਏ ਕਿ ਹੁਸ਼ਿਆਰਪੁਰ ਦੇ ਕੰਢੀ ਖੇਤਰ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ.ਇਸ਼ਾਂਕ ਚੱਬੇਵਾਲ ਨੇ ਭਾਰੀ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਗਿਣਤੀ ਦੀ ਸ਼ੁਰੂਆਤ ਤੋਂ ਹੀ ਇਸ਼ਾਂਕ ਅੱਗੇ ਚੱਲ ਰਿਹਾ ਸੀ। ਡਾ.ਇਸ਼ਾਂਕ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਖਾਸ ਗੱਲ ਇਹ ਹੈ ਕਿ ਉਹ ਕਰੀਬ 30 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਡਾ.ਇਸ਼ਾਂਕ ਨੇ ਇਕਤਰਫ਼ਾ ਜਿੱਤ ਹਾਸਲ ਕੀਤੀ ਹੈ। ਆਪ ਦੇ ਡਾ.ਇਸ਼ਾਂਕ ਨੂੰ 51753 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਰਣਜੀਤ ਨੂੰ 23171 ਅਤੇ ਭਾਜਪਾ ਉਮੀਦਵਾਰ ਸੋਹਨ ਨੂੰ 8667 ਵੋਟਾਂ ਮਿਲੀਆਂ ਹਨ।
ਚੱਬੇਵਾਲ ਰਾਖਵੇਂ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਵਿਧਾਇਕ ਡਾ.ਇਸ਼ਾਂਕ ਕੁਮਾਰ ਦੀ ਉਮਰ 31 ਸਾਲ ਹੈ ਅਤੇ ਉਹ ਪੰਜਾਬ ਦੇ ਸਭ ਤੋਂ ਨੌਜਵਾਨ ਵਿਧਾਇਕ ਹੋਣਗੇ। ਇਸ਼ਾਂਕ ਐਮਡੀ ਰੇਡੀਓਲੋਜੀ ਦੇ ਫਾਈਨਲ ਸਮੈਸਟਰ ਦਾ ਵਿਦਿਆਰਥੀ ਹੈ। ਆਪਣੇ ਪਿਤਾ ਐਮਪੀ ਡਾ: ਰਾਜਕੁਮਾਰ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ, ਉਹ ਸਭ ਤੋਂ ਪਹਿਲਾਂ ਰੇਡੀਓਲੋਜੀ ਨੂੰ ਆਪਣਾ ਕਿੱਤਾ ਬਣਾਉਣ ਵੱਲ ਵਧ ਰਿਹਾ ਸੀ। ਹੁਣ ਰਾਜਨੀਤੀ ਵਿੱਚ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਿਹਾ ਹੈ। ਇਸ ਜਿੱਤ ਨਾਲ ਇਸ਼ਾਂਕ ਨੇ ਹਲਕੇ ਵਿੱਚ ਆਪਣੇ ਪਰਿਵਾਰ ਦੀ ਸਿਆਸਤ ਬਰਕਰਾਰ ਰੱਖੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :