Punjab News: ਭਲਕੇ (17 ਦਸੰਬਰ) ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ' ਹੋਵੇਗੀ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਿਰਕਤ ਕਹਨਗੇ। ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ।
ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਕੰਗ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।
ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।