ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਲਈ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦਾ ਟਾਕਰਾ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਹੋਣਾ ਤੈਅ ਹੈ। ਬਲਜਿੰਦਰ ਕੌਰ ਦਾ ਮੁਕਾਬਲਾ ਪਾਰਟੀ ਦੇ ਪੁਰਾਣੇ ਸਾਥੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਹੀ ਹੋਵੇਗਾ। ਅਕਾਲੀ ਦਲ ਤੇ ਕਾਂਗਰਸ ਵੱਲੋਂ ਹਾਲੇ ਬਠਿੰਡਾ ਤੋਂ ਉਮੀਦਵਾਰ ਐਲਾਨਣੇ ਹਨ।
ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕਾ, ਪਾਰਟੀ ਦੇ ਮੁੱਖ ਬੁਲਾਰੇ ਤੇ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ। ਹਾਲ ਹੀ ਵਿੱਚ ਉਨ੍ਹਾਂ ਦਾ ਵਿਆਹ 'ਆਪ' ਦੇ ਮਾਝੇ ਦੇ ਨੌਜਵਾਨ ਲੀਡਰ ਸੁਖਰਾਜ ਬੱਲ ਨਾਲ ਹੋਇਆ ਸੀ। ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਦੇ ਨਾਂ ਦਾ ਐਲਾਨ ਕੀਤਾ ਗਿਆ। ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੇ ਜੰਮਪਲ ਹਨ।
ਉਨ੍ਹਾਂ ਨੂੰ ਅੰਗਰੇਜ਼ੀ ਵਿੱਚ ਐਮਏ ਤੇ ਐਮਫਿਲ ਦੀ ਉਚੇਰੀ ਡਿਗਰੀ ਵੀ ਹਾਸਲ ਹੈ। ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਅਧਿਆਪਨ ਕਾਰਜ ਵੀ ਕੀਤਾ ਹੈ। ਸਾਲ 2017 ਦੀਆਂ ਵਿਧਾਨ ਸਭਾ ਵਿੱਚ ਪ੍ਰੋਫੈਸਰ ਬਲਜਿੰਦਰ ਕੌਰ ਨੇ 'ਆਪ' ਦੀ ਟਿਕਟ 'ਤੇ 19,833 ਵੋਟਾਂ ਨਾਲ ਜਿੱਤ ਦਰਜ ਕੀਤੀ ਸੀ।
'ਆਪ' ਦੀ ਨਵੀਂ ਵਿਆਹੀ ਵਿਧਾਇਕਾ ਬਠਿੰਡਾ ਦੇ ਮੈਦਾਨ 'ਚ ਡਟੀ
ਏਬੀਪੀ ਸਾਂਝਾ
Updated at:
12 Apr 2019 01:23 PM (IST)
ਪ੍ਰੋ. ਬਲਜਿੰਦਰ ਕੌਰ ਦਾ ਟਾਕਰਾ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਹੋਣਾ ਤੈਅ ਹੈ। ਬਲਜਿੰਦਰ ਕੌਰ ਦਾ ਮੁਕਾਬਲਾ ਪਾਰਟੀ ਦੇ ਪੁਰਾਣੇ ਸਾਥੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਹੀ ਹੋਵੇਗਾ। ਅਕਾਲੀ ਦਲ ਤੇ ਕਾਂਗਰਸ ਵੱਲੋਂ ਹਾਲੇ ਬਠਿੰਡਾ ਤੋਂ ਉਮੀਦਵਾਰ ਐਲਾਨਣੇ ਹਨ।
- - - - - - - - - Advertisement - - - - - - - - -