ਪੜਚੋਲ ਕਰੋ
Advertisement
ਕੈਪਟਨ ਸਰਕਾਰ 'ਤੇ ਕਾਰੋਬਾਰੀਆਂ ਦੇ 600 ਕਰੋੜ ਦੱਬਣ ਤੇ ਮਹਿੰਗੀ ਬਿਜਲੀ ਵੇਚਣ ਦਾ ਦੋਸ਼..!
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ 'ਤੇ ਵਪਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਉਨ੍ਹਾਂ ਨੂੰ ਜੀਐਸਟੀ ਦੇ ਬਕਾਏ ਨਾ ਮੋੜਨ 'ਤੇ ਕੈਪਟਨ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ। ਪਾਰਟੀ ਦੇ ਟਰੇਡ ਤੇ ਇੰਡਸਟਰੀ ਵਿੰਗ ਦੇ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਇਲਜ਼ਾਮ ਲਗਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵਾਂਗ ਹੀ ਛੋਟੇ ਅਤੇ ਮੱਧ ਵਰਗੀ ਵਪਾਰੀਆਂ ਨੂੰ ਲੁੱਟਣ ਦਾ ਕੰਮ ਕੀਤਾ ਹੈ।
ਚੰਡੀਗੜ੍ਹ ਵਿੱਚ ਟਰੇਡ ਤੇ ਇੰਡਸਟਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਮਿੱਤਲ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਸਮੇਂ ਦੇਸ਼ ਭਰ ਵਿੱਚੋਂ ਸਭ ਤੋਂ ਮਹਿੰਗੀਆਂ ਬਿਜਲੀ ਦੀਆਂ ਦਰਾਂ ਦਾ ਭੁਗਤਾਨ ਕਰ ਰਹੇ ਹਨ। ਸੂਬੇ ਦੇ ਵਿੱਤ ਮੰਤਰੀ ਅਤੇ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ 'ਤੇ ਵਰ੍ਹਦਿਆਂ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਪਰ ਸਰਕਾਰ ਬਣਨ 'ਤੇ ਵੀ ਵਪਾਰੀਆਂ ਨੂੰ ਸਿੱਧੇ ਤੇ ਅਸਿੱਧੇ ਟੈਕਸ ਲਗਾ ਕੇ 10 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੇ ਦੌਰਾਨ ਹੀ ਬਿਜਲੀ ਦੇ ਰੇਟ ਦੋ ਵਾਰ ਵਧਾਏ ਹਨ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਲੋਕਾਂ ਨੂੰ ਇੱਕ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏ।
ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਵਪਾਰੀਆਂ ਨਾਲ 600 ਕਰੋੜ ਰੁਪਏ ਦਾ ਵੈਟ ਅਤੇ ਜੀਐਸਟੀ ਵਾਪਸ ਕਰਨ ਦਾ ਝੂਠਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਕਾਰਨ ਸੂਬੇ ਦਾ ਵਪਾਰ ਉਨ੍ਹਾਂ ਰਾਜਾਂ ਵਿੱਚ ਚਲਾ ਗਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਨਿਖੇਧੀ ਕਰਦਿਆਂ ਠਾਕੁਰ ਨੇ ਕਿਹਾ ਕਿ ਉਹ ਸੱਤਾ ਵਿਚ ਰਹਿੰਦੇ ਹੋਏ ਵੀ ਸੂਬੇ ਵਿਚ ਕੋਈ ਵੀ ਫੂਡ ਪ੍ਰਾਸੈਸਿੰਗ ਲਿਆਉਣ ਵਿਚ ਨਾਕਾਮਯਾਬ ਸਾਬਤ ਹੋਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਕਾਰੋਬਾਰ
ਮਨੋਰੰਜਨ
ਆਟੋ
Advertisement