ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂ ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਉੱਥੇ ਕੈਪਟਨ ਸਰਕਾਰ ਦੇ ਅਖੌਤੀ 'ਘਰ-ਘਰ ਨੌਕਰੀ' ਪ੍ਰੋਗਰਾਮ ਨੂੰ ਹੋਰ ਤੇਜ਼ ਕੀਤੇ ਜਾਣ ਵਾਲੇ ਦਾਅਵੇ ਨੂੰ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ।


ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਸਰਕਾਰ 'ਤੇ ਮੁਲਾਜ਼ਮਾਂ ਦਾ ਗਲ਼ਾ ਘੁੱਟਣ ਦਾ ਦੋਸ਼ ਲਗਾਇਆ ਅਤੇ 'ਘਰ-ਘਰ ਸਰਕਾਰੀ ਨੌਕਰੀ' ਪ੍ਰੋਗਰਾਮ ਦੌਰਾਨ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ 'ਵਾਈਟ ਪੇਪਰ' ਜਾਰੀ ਕਰਨ ਦੀ ਮੰਗ ਰੱਖੀ।ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਪੇ ਸਕੇਲ ਨੂੰ ਪੰਜਾਬ 'ਚ ਲਾਗੂ ਕਰਨ ਨਾਲ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 35 ਤੋਂ 40 ਫ਼ੀਸਦੀ ਘੱਟ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਪ੍ਰਬੰਧ ਚਲਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨਾਲ ਇਹ ਸ਼ਰਤ ਬੇਹੱਦ ਮਾਰੂ ਸਾਬਤ ਹੋਵੇਗੀ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ, ਬੇਇਨਸਾਫ਼ੀਆਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਪੰਜਾਬ ਭਰ ਦੇ ਮੁਲਾਜ਼ਮ ਪਹਿਲਾਂ ਹੀ ਸੜਕਾਂ 'ਤੇ ਰੋਸ-ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ