ਚੰਡੀਗੜ੍ਹ: ਦਿੱਲੀ 'ਚ ਮੰਗਲਵਾਰ ਨੂੰ ਪੰਜਾਬ ਦੇ ਇੰਚਾਰਜ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਹੋਈ। ਬੈਠਕ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੰਜਾਬ ਦੀਆਂ 10 ਸੀਟਾਂ ਉੱਤੇ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਹੁਣ ਕੋਈ ਵੀ ਉਮੀਦਵਾਰ ਬਦਲਿਆ ਨਹੀਂ ਜਾਵੇਗਾ।
ਮਾਨ ਨੇ ਦੱਸਿਆ ਕਿ ਲੁਧਿਆਣਾ, ਖਡੂਰ ਸਾਹਿਬ ਤੇ ਬਠਿੰਡਾ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਅੰਤਿਮ ਦੌਰ ਵਿੱਚ ਪਹੁੰਚ ਗਈ ਹੈ ਤੇ ਛੇਤੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।
ਬੈਠਕ ਵਿੱਚ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਮਾਨ ਨੇ ਦੱਸਿਆ ਕਿ ਚੋਣ ਪ੍ਰਚਾਰ ਤੇ ਬਾਕੀ ਬਚਦੇ ਉਮੀਦਵਾਰਾਂ ਦੇ ਨਾਵਾਂ ਉੱਤੇ ਚਰਚਾ ਹੋਈ। ਚੋਣ ਪ੍ਰਚਾਰ ਦੀ ਰਣਨੀਤੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਚੋਣ ਪ੍ਰਚਾਰ ਦੌਰਿਆਂ ਬਾਰੇ ਵੀ ਵਿਚਾਰਾਂ ਹੋਈਆਂ।
ਬਠਿੰਡਾ, ਖਡੂਰ ਸਾਹਿਬ ਤੇ ਲੁਧਿਆਣਾ ਤੋਂ 'ਆਪ' ਉਮੀਦਵਾਰਾਂ ਦਾ ਐਲਾਨ ਜਲਦ, ਨਹੀਂ ਬਦਲਣਗੇ ਉਮੀਦਵਾਰ
ਏਬੀਪੀ ਸਾਂਝਾ
Updated at:
09 Apr 2019 08:44 PM (IST)
ਮਾਨ ਨੇ ਦੱਸਿਆ ਕਿ ਲੁਧਿਆਣਾ, ਖਡੂਰ ਸਾਹਿਬ ਤੇ ਬਠਿੰਡਾ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਅੰਤਿਮ ਦੌਰ ਵਿੱਚ ਪਹੁੰਚ ਗਈ ਹੈ ਤੇ ਛੇਤੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।
- - - - - - - - - Advertisement - - - - - - - - -