ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਏਬੀਪੀ ਸਾਂਝਾ | 30 Nov 2019 01:28 PM (IST)
ਬਾਲੀਵੁੱਡ ਐਕਟਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ।
ਅੰਮ੍ਰਿਤਸਰ: ਬਾਲੀਵੁੱਡ ਐਕਟਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਆਮਿਰ ਖ਼ਾਨ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਆਮਿਰ ਖ਼ਾਨ ਆਪਣੀ ਆ ਰਹੀ ਫ਼ਿਲਮ 'ਲਾਲ ਸਿੰਘ ਚੱਡਾ' ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਹਨ। ਕੁਝ ਦਿਨ ਪਹਿਲਾਂ ਉਹ ਰੋਪੜ 'ਚ ਫ਼ਿਲਮ ਦੀ ਸ਼ੂਟਿੰਗ ਲਈ ਪਹੁੰਚੇ ਸੀ।