ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਬਾਗੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਪੰਜਾਬਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੋਕ ਗਲਤ ਟਿਕਟਾਂ ਦੀ ਵੰਡ ਨੂੰ ਲੈ ਕੇ ਬੇਹੱਦ ਦੁਖੀ ਹਨ। ਉਹ ਕਾਂਗਰਸ ਪਾਰਟੀ ਨਾਲ ਸੰਪਰਕ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿਜਿਹੜੇ ਵੀ ਕਾਂਗਰਸ ਪਾਰਟੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਕਾਂਗਰਸ ਉਨ੍ਹਾਂ ਨੂੰ ਜੀ ਆਇਆਂ ਕਹਿੰਦੀ ਹੈ।

 

ਸੁੱਚਾ ਸਿੰਘ ਛੋਟੇਪੁਰ ਬਾਰੇ ਕੈਪਟਨ ਨੇ ਕਿਹਾ ਕਿ 'ਆਪ' 'ਚ ਬਾਹਰੀ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ ਤੇ ਪੰਜਾਬਦੇ ਲੀਡਰਾਂ ਨੂੰ ਇਗਨੋਰ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਸੁੱਚਾ ਸਿੰਘ ਛੋਟੇਪੁਰ ਨੇ ਆਪਣੀ ਆਵਾਜ਼ ਬੁਲੰਦਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੇਪੁਰ ਉਨ੍ਹਾਂ ਦੇ ਬਹੁਤ ਚੰਗੇ ਦੋਸਤ ਹਨ ਪਰ ਆਪਣੀ ਭਵਿੱਖ ਬਾਰੇ ਫੈਸਲਾ ਉਨ੍ਹਾਂ ਨੇਖ਼ੁਦ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਕਿ ਛੋਟੇਪੁਰ ਸਟੈਂਡ ਵਾਲੇ ਆਦਮੀ ਹਨ ਤੇ ਉਹ 'ਆਪ' ਵਿੱਚ ਹੀ ਬਣੇਰਹਿਣਗੇ।

 

 

ਨਵਜੋਤ ਸਿੱਧੂ ਬਾਰੇ ਕੈਪਟਨ ਨੇ ਕਿਹਾ ਕਿ ਉਹ ਕਮੇਡੀਅਨ ਤੇ ਕ੍ਰਿਕਟਰ ਹਨ। ਉਨ੍ਹਾਂ ਦੇ ਪਿਤਾ ਜ਼ਰੂਰ ਕਾਂਗਰਸੀਹਨ ਤੇ ਇਸੇ ਲਈ ਕਾਂਗਰਸ ਪਾਰਟੀ ਸਿੱਧੂ ਨੂੰ ਘਰ ਵਾਪਸੀ ਦਾ ਸੱਦਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ਆਮਆਦਮੀ ਪਾਰਟੀ ਨੇ ਧੋਖਾ ਕੀਤਾ ਹੈ ਪਰ ਜੇ ਫੇਰ ਵੀ ਉਹ 'ਆਪ' ਨਾਲ ਜੁੜਦੇ ਹਨ ਤਾਂ ਕਾਂਗਰਸ ਪਾਰਟੀ ਨੂੰ ਕੋਈਫਰਕ ਨਹੀਂ ਪਵੇਗਾ।

ਉਮੀਦਵਾਰਾਂ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਟਿਕਟਾਂ ਸਬੰਧੀ ਸਰਵੇਖਣ ਕਰਵਾ ਰਹੀ ਹੈ।ਸਤੰਬਰ ਦੇ ਅੰਤ ਤੱਕ ਕਾਂਗਰਸ ਦੀ ਪਹਿਲੀ ਲਿਸਟ ਆ ਜਾਵੇਗੀ। ਉਨ੍ਹਾਂ ਕਿਹਾ, "ਸਾਡਾ ਕੰਮ ਆਮ ਆਦਮੀਪਾਰਟੀ ਵਾਲਾ ਨਹੀਂ ਹੈ ਅਸੀਂ ਪੂਰੀ ਘੋਖ ਪੜਤਾਲ ਤੋਂ ਬਾਅਦ ਹੀ ਚੰਗੇ ਉਮੀਦਵਾਰਾਂ ਨੂੰ ਟਿਕਟ ਦੇਵਾਂਗੇ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਲਦ ਤੋਂ ਜਲਦ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣਾ ਚਾਹੀਦਾ ਹੈ।