ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਇਲਜ਼ਾਮਾਂ ਦੀ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਹੁਣ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੂੰ ਲਪੇਟਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ ਨੇ ਜਰਨੈਲ ਸਿੰਘ 'ਤੇ ਫੰਡ ਵਿੱਚ ਗੜਬੜੀ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ।
ਪਵਿੱਤਰ ਨੇ ਕਿਹਾ ਹੈ ਕਿ ਜਰਨੈਲ ਸਿੰਘ ਨੇ 2015 ਵਿੱਚ ਇੱਕ ਲੱਖ ਰੁਪਏ ਆਪਣੇ ਖਾਤੇ ਵਿੱਚ ਪਵਾਏ ਸਨ। ਉਸ ਦੀ ਰਸੀਦ ਪਾਰਟੀ ਨੂੰ ਨਹੀਂ ਦਿੱਤੀ ਸੀ। ਇਸ ਤੋਂ ਇਲਾਵਾ ਜਰਨੈਲ ਸਿੰਘ ਨੇ ਪਾਰਟੀ ਫੰਡ ਦੇ ਨਾਂ 'ਤੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ।
ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਦੀ ਸ਼ਿਕਾਇਤ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੋਲ ਕੀਤੀ ਗਈ ਸੀ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਪਵਿੱਤਰ ਸਿੰਘ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕੀਤੀ ਜਾਣਗੇ।