ਰਾਜਪੁਰਾ: ਅੱਜ ਰਾਜਪੁਰਾ ਦੇ ਫੁਹਾਰਾ ਚੌਂਕ ਵਿਚਕਾਰ ਆਮ ਆਦਮੀ ਪਾਰਟੀ ਪੰਜਾਬ ਦੀ ਆਗੂ ਨੀਨਾ ਮਿੱਤਲ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਖ਼ਿਲਾਫ਼ ਧਰਨਾ ਲਿਆ ਗਿਆ ਅਤੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਨੀਨਾ ਮਿੱਤਲ ਨੇ ਕਿਹਾ ਕਿ ਬੀਤੇ ਦਿਨ ਪਿੰਡ ਨੀਲਪੁਰ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਸੀ ਅਤੇ ਉੱਥੇ ਆ ਕੇ ਕਾਂਗਰਸੀ ਨੋਜਵਾਨਾਂ ਨੇ ਆਪ ਪਾਰਟੀ ਵਰਕਰਾਂ ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਉਨ੍ਹਾਂ ਕਿਹਾ ਕਿ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੌਜਵਾਨ ਜ਼ਖਮੀ ਸੀ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਰਾਜਪੁਰਾ ਹਸਪਤਾਲ ਦਾਖਲ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਫਿਰ ਕਾਂਗਰਸੀ ਨੌਜਵਾਨਾਂ ਨੇ ਹਸਪਤਾਲ ਵਿੱਚ ਆ ਕੇ ਮੁੜ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਇਸ ਦੇ ਵਿਰੋਧ ਵਿਚ ਅੱਜ ਫੁਹਾਰਾ ਚੌਂਕ ਵਿੱਚ ਧਰਨਾ ਲਾਇਆ ਗਿਆ ਅਤੇ ਹਲਕਾ ਵਿਧਾਇਕ ਦਾ ਪੁਤਲਾ ਸਾੜ ਕੇ ਮੰਗ ਕੀਤੀ ਗਈ ਹੈ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ ਪਟਿਆਲਾ ਜ਼ਿਲ੍ਹੇ ਦੇ ਆਪ ਵਰਕਰਾਂ ਵੱਲੋਂ ਵੱਡੇ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਆ ਕੇ ਵਿਸ਼ਵਾਸ ਦਿਵਾਇਆ ਹੈ ਕਿ ਜਲਦੀ ਤੋਂ ਜਲਦੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ