![ABP Premium](https://cdn.abplive.com/imagebank/Premium-ad-Icon.png)
ਕਿਸਾਨ ਅੰਦੋਲਨ ਖਤਮ ਕਰਨ ਲਈ ਕੈਪਟਨ ਨੇ ਮਿਲਾਇਆ ਬੀਜੇਪੀ ਨਾਲ ਹੱਥ! 'ਆਪ' ਦਾ ਦਾਅਵਾ
ਰਾਘਵ ਚੱਢਾ ਨੇ ਕਿਹਾ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਲਿਆਉਣ ਤੋਂ ਪਹਿਲਾਂ ਹਾਈਪਾਵਰ ਕਮੇਟੀ ਬਣਾ ਕੇ ਚਰਚਾ ਕੀਤੀ ਸੀ। ਇਸ ਕਮੇਟੀ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਤਿੰਨੇ ਕਾਲੇ ਕਾਨੂੰਨਾਂ ਪਾਸ ਕਰਨ ਦੀ ਸਹਿਮਤੀ ਦਿੱਤੀ ਸੀ
![ਕਿਸਾਨ ਅੰਦੋਲਨ ਖਤਮ ਕਰਨ ਲਈ ਕੈਪਟਨ ਨੇ ਮਿਲਾਇਆ ਬੀਜੇਪੀ ਨਾਲ ਹੱਥ! 'ਆਪ' ਦਾ ਦਾਅਵਾ AAP allegations on Captain Amarinder Singh planning to stop Farmer protest ਕਿਸਾਨ ਅੰਦੋਲਨ ਖਤਮ ਕਰਨ ਲਈ ਕੈਪਟਨ ਨੇ ਮਿਲਾਇਆ ਬੀਜੇਪੀ ਨਾਲ ਹੱਥ! 'ਆਪ' ਦਾ ਦਾਅਵਾ](https://static.abplive.com/wp-content/uploads/sites/5/2020/11/30011203/Captain-Amarinder-Amit-Shah.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਬੀਜੇਪੀ ਵਿਚਾਲੇ ਗਠਜੋੜ ਦਾ ਇਲਜ਼ਾਮ ਲਾਇਆ ਗਿਆ ਹੈ। ਆਪ ਦੇ ਸੀਨੀਅਰ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਸ਼ਾਸਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਲ ਵਿਚ ਬੀਜੇਪੀ ਦੇ ਮੁੱਖ ਮੰਤਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਨ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਪੀਐਮ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚ ਗੱਠਜੋੜ ਅਤੇ ਦੋਸਤੀ ਹੈ, ਜਿਸ ਦੇ ਚੱਲਦਿਆਂ ਦੇਸ਼ ਦੇ ਕਿਸਾਨਾਂ ਨੂੰ ਠੱਗਿਆ ਜਾ ਰਿਹਾ ਹੈ। ਕਾਂਗਰਸ ਨੇ 2019 ਦੇ ਚੋਣ ਮੈਨੀਫੈਸਟੋ ਵਿਚ ਏਪੀਐਮਸੀ ਮਾਰਕੀਟ ਨੂੰ ਖ਼ਤਮ ਕਰਨ ਅਤੇ ਮੋਦੀ ਸਰਕਾਰ ਲਈ ਲਿਆਂਦੇ ਗਏ ਤਿੰਨਾਂ ਕਾਲੇ ਕਾਨੂੰਨਾਂ ਦੀਆਂ ਸਾਰੀਆਂ ਗੱਲਾਂ ਕਹੀਆਂ ਸਨ।
ਰਾਘਵ ਚੱਢਾ ਨੇ ਕਿਹਾ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਲਿਆਉਣ ਤੋਂ ਪਹਿਲਾਂ ਹਾਈਪਾਵਰ ਕਮੇਟੀ ਬਣਾ ਕੇ ਚਰਚਾ ਕੀਤੀ ਸੀ। ਇਸ ਕਮੇਟੀ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਤਿੰਨੇ ਕਾਲੇ ਕਾਨੂੰਨਾਂ ਪਾਸ ਕਰਨ ਦੀ ਸਹਿਮਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿਸਾਨ ਦਿੱਲੀ ਵਿਚ ਜਿੱਥੇ ਵੀ ਅੰਦੋਲਨ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਆਗਿਆ ਦਿੱਤੀ ਜਾਵੇ।
ਰਾਘਵ ਚੱਢਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਮਿਲ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਸੀ ਕਿ ਜਦੋਂ ਤਮਾਮ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਕਈ ਹਫ਼ਤੇ ਪਹਿਲਾਂ ਐਲਾਨ ਕਰ ਦਿੱਤਾ ਸੀ ਕਿ 26 ਨਵੰਬਰ ਨੂੰ ਅਸੀਂ ਦਿੱਲੀ ਜਾ ਕੇ ਆਪਣੀ ਗੱਲ ਰੱਖਾਂਗੇ, ਤਮਾਮ ਕਿਸਾਨ ਸੰਗਠਨ ਅਤੇ ਕਿਸਾਨ ਭਾਈ ਭੈਣ ਤਿਆਰ ਹੋ ਜਾਣ। ਪਰ ਕੈਪਟਨ ਅਮਰਿੰਦਰ ਸਿੰਘ ਉਸ ਪ੍ਰਦਰਸ਼ਨ, ਵਿਰੋਧ ਦੀ ਅਗਵਾਈ ਕਰਨ ਲਈ ਵੀ ਅੱਗੇ ਨਹੀਂ ਆਏ।
ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਅਮਿਤ ਸ਼ਾਹ, ਮੋਦੀ ਜੀ ਅਤੇ ਬੀਜੇਪੀ ਉਨ੍ਹਾਂ ਦੀ ਮਨਚਾਹੀ ਥਾਂ ਤੇ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦੇ ਰਹੀ। ਉਹ ਕਿਸਾਨਾਂ ਨੂੰ ਪਿੰਜਰੇ ਵਿਚ ਬੰਦ ਕਰਨਾ ਚਾਹੁੰਦੇ ਹਨ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਨਾਲ ਖੜੀ ਹੈ।
ਦਿੱਲੀ ਵਿਚ ਜਿਸ ਵੀ ਥਾਂ ਉੱਤੇ ਸਾਡੇ ਦੇਸ਼ ਦਾ ਕਿਸਾਨ ਆ ਕੇ ਆਪਣਾ ਵਿਰੋਧ ਦਰਜ ਕਰਾਉਣਾ ਚਾਹੁੰਦਾ ਹੈ, ਉਥੇ ਉਨ੍ਹਾਂ ਨੂੰ ਆਗਿਆ ਮਿਲਣੀ ਚਾਹੀਦੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ, ਸੇਵਾਦਾਰ ਦੀ ਭੂਮਿਕਾ ਨਿਭਾਏਗੀ।
ਕੈਨੇਡਾ ਤੇ ਯੂਕੇ ਤਕ ਕਿਸਾਨ ਅੰਦੋਲਨ ਦੀ ਗੂੰਜ, ਪਰਵਾਸੀ ਸਿਆਸਤਦਾਨਾਂ ਨੇ ਭਾਰਤ ਸਰਕਾਰ ਨੂੰ ਪਾਈਆਂ ਲਾਹਨਤਾਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)