ਪੜਚੋਲ ਕਰੋ

ਆਪ ਦਾ ਇਲਜ਼ਾਮ, ਕਾਂਗਰਸ ਨੇ ਵਿਧਾਇਕਾਂ ਤੇ ਆਗੂਆਂ ਦੇ ਧੀਆਂ-ਪੁੱਤਾਂ ਨੂੰ ਹੀ ਦਿੱਤੀਆਂ ਨੌਕਰੀਆਂ

-ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਤੋਂ ਜ਼ਿਆਦਾ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਕਾਂਗਰਸ ਤੇ ਬਾਦਲਾਂ ਨੇ ਨਹੀਂ ਦਿੱਤਾ ਨੌਜਵਾਨਾਂ ਨੂੰ ਰੋਜ਼ਗਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕਰੀਬ ਇੱਕ ਲੱਖ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਅਤੇ ਅਕਾਲੀ ਦਲ ਬਾਦਲ- ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ, ਸਗੋਂ ਕੁੱਝ ਕੁ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੇ ਨਾਂਅ 'ਤੇ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਕਰੋੜਾਂ ਰੁਪਏ ਫੀਸ ਵਜੋਂ ਵਸੂਲ ਕੇ ਉਨਾਂ ਦਾ ਆਰਥਿਕ ਸੋਸ਼ਣ ਕੀਤਾ ਹੈ।

ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਹੋਰ ਖਾਲੀ ਅਸਾਮੀਆਂ 'ਤੇ ਪਹਿਲ ਦੇ ਆਧਾਰ 'ਤੇ ਭਰਤੀ ਕੀਤੀ ਜਾਵੇਗੀ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਇੱਕ ਲੱਖ ਅਸਾਮੀਆਂ ਖਾਲੀ ਪਈਆਂ ਹਨ। ਵੇਰਵੇ ਨਸ਼ਰ ਕਰਦਿਆਂ ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਈਟੀਟੀ ਦੀਆਂ 8900 ਅਸਾਮੀਆਂ, ਬੀਐਡ ਦੀਆਂ 800, ਲਾਇਬ੍ਰੇਰੀਅਨ ਦੀਆਂ 200, ਕਾਲਜ ਲੈਕਚਰਾਰ ਦੀਆਂ 1100, ਐਨ.ਟੀ.ਟੀ ਦੀਆਂ 8300 ਅਸਾਮੀਆਂ ਖਾਲੀ ਪਈਆਂ ਹਨ। ਇਸੇ ਤਰਾਂ ਪੰਜਾਬ ਪੁਲੀਸ ਵਿੱਚ 10,000, ਹੋਮਗਾਰਡਜ਼ ਦੀਆਂ 5000, ਜੇਲ ਵਿਭਾਗ 'ਚ ਵਾਰਡਨ ਦੀਆਂ 800, ਪਟਵਾਰੀ ਦੀਆਂ 1100, ਪੰਚਾਇਤ ਸਕੱਤਰ ਦੀਆਂ 800, ਐਫ.ਸੀ.ਆਈ 'ਚ ਵਾਚਮੈਨ ਦੀਆਂ 800, ਇੰਸਪੈਕਟਰ ਦੀਆਂ 148, ਪੀਐਸਟੀਸੀਐਲ ਦੀਆ 600, ਪੀਐਸਪੀਸੀਐਲ ਦੀਆਂ 1000, ਲਾਇਨਮੈਨ 1700, ਸਿਹਤ ਵਿਭਾਗ 'ਚ ਵਾਰਡ ਅਟੈਡੈਂਟ ਦੀਆਂ 800, ਡਰਾਫਟਸਮੈਨ ਦੀਆਂ 1000, ਇੰਜੀਨੀਅਰ ਦੀਆਂ 1000 ਅਤੇ ਸਹਿਕਾਰੀ ਬੈਕਾਂ 'ਚ 200 ਅਸਾਮੀਆਂ ਸਮੇਤ ਹੋਰਨਾਂ ਅਦਾਰਿਆਂ ਵਿੱਚ ਕਰੀਬ ਇੱਕ ਲੱਖ ਅਸਾਮੀਆਂ ਖਾਲੀ ਪਈਆਂ ਹਨ। ਉਨਾਂ ਕਿਹਾ ਕਿ ਪੜੇ ਲਿਖੇ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ, ਪਰ ਸੱਤਾ 'ਤੇ ਕਾਬਜ ਰਹੀਆਂ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ।

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ 'ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖ਼ਾਧੜੀ ਅਤੇ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਵੇਲੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਘਰ- ਘਰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਪਰ ਸੱਤਾ 'ਤੇ ਕਾਬਜ ਹੋ ਕੇ ਕੈਪਟਨ ਅਤੇ ਕਾਂਗਰਸ ਆਮ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਤੋਂ ਹੀ ਮੁੱਕਰ ਗਈ। ਉਨਾਂ ਕਿਹਾ ਕਿ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ ਧੋਖ਼ਾ ਦਿੰਦਿਆਂ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਸਮੇਤ ਕਾਂਗਰਸ ਦੇ ਵਿਧਾਇਕਾਂ ਅਤੇ ਆਗੂਆਂ ਦੇ ਧੀਆਂ- ਪੁੱਤਾਂ ਨੂੰ ਹੀ ਉਚ ਪੱਧਰ ਦੀਆਂ ਨੌਕਰੀਆਂ ਦੇ ਦਿੱਤੀਆਂ।

ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਲਗਾਤਾਰ 10 ਸਾਲ ਰਾਜ ਕਰਨ ਵਾਲੀ ਅਕਾਲੀ -ਭਾਜਪਾ ਸਰਕਾਰ ਨੇ ਵੀ ਖਾਲੀ ਅਸਾਮੀਆਂ ਭਰਨ ਦਾ ਯਤਨ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਲੱਖਾਂ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੀ ਉਮਰ ਲੰਘਾ ਚੁੱਕੇ ਹਨ।

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget